ਤਾਜਾ ਖਬਰਾਂ
ਗੁਰਦਾਸਪੁਰ, 15 ਮਈ- ਸੀਮਾ ਸੁਰੱਖਿਆ ਬਲ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ.ਐਸ.ਐਫ਼. ਦੇ ਜਵਾਨਾਂ ਨੇ ਸਰਹੱਦੀ ਖੇਤਰ ਵਿਚ ਆਈ.ਬੀ. ਨੇੜੇ 2 ਵਿਅਕਤੀਆਂ ਦੀ ਸ਼ੱਕੀ ਗਤੀਵਿਧੀ ਦੇਖੀ, ਜੋ ਬਾਅਦ ਵਿਚ ਪਾਕਿਸਤਾਨ ਵਾਲੇ ਪਾਸਿਓਂ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿਚ ਦਾਖਲ ਹੋਏ ਅਤੇ ਸਰਹੱਦੀ ਵਾੜ ਵੱਲ ਜਾਣ ਲੱਗੇ। ਬੀ.ਐਸ.ਐਫ਼. ਦੇ ਜਵਾਨਾਂ ਨੇ ਤੁਰੰਤ ਘੁਸਪੈਠੀਆਂ ਨੂੰ ਲਲਕਾਰਿਆ ਅਤੇ ਬਾਅਦ ਵਿਚ ਦੋਵਾਂ ਨੂੰ ਕਾਬੂ ਕਰ ਲਿਆ। ਇਹ ਘਟਨਾ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਘਣੀਆਕਾ ਬੇਟ ਨੇੜੇ ਸਰਹੱਦੀ ਵਾੜ ਤੋਂ ਪਹਿਲਾਂ ਵਾਪਰੀ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਕਬਜ਼ੇ ’ਚੋਂ ਕੁਝ ਵੀ ਸ਼ੱਕੀ ਚੀਜ਼ ਫ਼ਿਲਹਾਲ ਨਹੀਂ ਮਿਲੀ ਹੈ।
Get all latest content delivered to your email a few times a month.