ਤਾਜਾ ਖਬਰਾਂ
ਢਾਕਾ, 6 ਅਗਸਤ- ਬੰਗਲਾਦੇਸ਼ ਵਿਚ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਰਾਸ਼ਟਰਪਤੀ ਮੁਹੰਮਦ ਸ਼ਾਹਬੂਦੀਨ ਨੂੰ ਦੁਪਹਿਰ 3 ਵਜੇ ਤੱਕ ਸੰਸਦ ਭੰਗ ਕਰਨ ਦਾ ਅਲਟੀਮੇਟਮ ਦਿੱਤਾ ਹੈ। ਵਿਦਿਆਰਥੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਸਖ਼ਤ ਐਕਸ਼ਨ ਲੈਣਗੇ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਵਿਦਿਆਰਥੀ ਆਗੂਆਂ ਨੇ ਇਸ ਦੀ ਵੀਡੀਓ ਵੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਦੇਸ਼ ਵਿਚ ਅੱਗਜ਼ਨੀ ਅਤੇ ਹਿੰਸਾ ਦਾ ਵਿਰੋਧ ਕਰਦੇ ਹਾਂ। ਵਿਦਿਆਰਥੀਆਂ ਨੇ ਕਿਹਾ ਕਿ ਉਹ ਫ਼ੌਜ ਵਲੋਂ ਬਣਾਈ ਗਈ ਸਰਕਾਰ ਨੂੰ ਸਵੀਕਾਰ ਨਹੀਂ ਕਰਨਗੇ। ਉਹ ਜਲਦੀ ਹੀ ਦੇਸ਼ ਵਿਚ ਅੰਤਰਿਮ ਸਰਕਾਰ ਲਈ ਨਾਵਾਂ ਦਾ ਪ੍ਰਸਤਾਵ ਪੇਸ਼ ਕਰਨਗੇ।
Get all latest content delivered to your email a few times a month.