ਤਾਜਾ ਖਬਰਾਂ
ਗੌਰਵ ਮੜੀਆ
ਕਪੂਰਥਲਾ ,10 ਅਗਸਤ- ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਦੀ ਅਗਵਾਈ ਹੇਠ ਬੂਟੇ ਲਗਾਉਣ ਦੀ ਚੱਲ ਰਹੀ ਮੁਹਿੰਮ ਦੇ ਪਹਿਲੇ ਪੜਾਅ ਦੌਰਾਨ ਨਗਰ ਸੁਧਾਰ ਟਰੱਸਟ ਦੇ ਦਫ਼ਤਰ ਵਿਖੇ ਛਾਂ ਤੇ ਫਲਦਾਰ ਬੂਟੇ ਲਾਏ ਗਏ।ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਦੱਸਿਆ ਕਿ ਸ਼ਹਿਰ ਦੀ ਕਿਸੇ ਸਮਾਜਿਕ, ਧਾਰਮਿਕ ਰਾਜਨੀਤਿਕ ਸੰਸਥਾ ਮੁਫ਼ਤ ਬੂਟੇ ਲੈਣ ਅਤੇ ਉਨ੍ਹਾਂਦੀ ਸਾਂਭ-ਸੰਭਾਲ ਕਾਰਨ ਲਈ ਨਗਰ ਸੁਧਾਰ ਟਰੱਸਟ ਦੇ ਨਾਲ ਸੰਪਰਕ ਕਰ ਸਕਦੀ ਹੈ,ਜਿੱਥੋਂ ਉਨ੍ਹਾਂ ਨੂੰ ਮੁਫਤ ਵਿੱਚ ਬੂਟੇ ਦਿੱਤੇ ਜਾਣਗੇ।ਚੇਅਰਮੈਨ ਇੰਡੀਅਨ ਨੇ ਦੱਸਿਆ ਕਿ ਪੰਜਾਬ ਵਿੱਚ ਹਰਿਆ-ਭਰਿਆ ਅਤੇ ਸਿਹਤਮੰਦ ਵਾਤਾਵਰਨ ਸਿਰਜਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ।ਉਨ੍ਹਾਂਨੇ ਦੱਸਿਆ ਕਿ ਸੂਬਾ ਸਰਕਾਰ ਨੇ ਸੂਬੇ ਦੇ ਹਰ ਸ਼ਹਿਰ ਤੇ ਪਿੰਡ ਚ ਪੌਦੇ ਲਗਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜਿੱਥੇ ਫ਼ਲ ਤੇ ਫੁੱਲਦਾਰ ਪੌਦੇ ਲਗਾਏ ਗਏ ਹਨ,ਉੱਥੇ ਹੀ 1 ਲੱਖ 2 ਹਜ਼ਾਰ ਮੋਰਿੰਗਾ ਔਸ਼ਧੀ ਪੌਦੇ ਵੀ ਲਗਾਏ ਹਨ।ਉਨ੍ਹਾਂ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ ਅਤੇ ਜੰਗਲਾਤ ਵਿਭਾਗ ਦੇ ਤਾਲਮੇਲ ਨਾਲ ਕੁੱਲ ਨਰਸਰੀਆਂ ਤਿਆਰ ਕੀਤੀਆਂ ਗਈਆਂ ਤਾਂ ਜੋ ਇਸ ਮੁਹਿੰਮ ਨੂੰ ਸਫ਼ਲ ਬਣਾਇਆ ਜਾ ਸਕੇ ਅਤੇ ਪੌਦਿਆਂ ਦੀ ਮੰਗ ਨੂੰ ਪੂਰਾ ਕੀਤਾ ਜਾ ਸਕੇ।ਉਨ੍ਹਾਂਨੇ ਨੇ ਬੂਟੇ ਵੰਡਣ ਤੇ ਬੂਟੇ ਹਾਸਲ ਕਰਨ ਦੇ ਨਾਲ-ਨਾਲ ਬੂਟਿਆਂ ਦੀ ਸੰਭਾਲ ਕਰਨ ਤੇ ਵੀ ਜ਼ੋਰ ਦਿੰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਮ ਦਿਨ ਜਾਂ ਹੋਰ ਅਹਿਮ ਮੌਕਿਆਂ ਉਤੇ ਬੂਟੇ ਲਾਉਣ ਤੇ ਵੰਡਣ ਨੂੰ ਤਰਜੀਹ ਦੇਣ।ਚੇਅਰਮੈਨ ਇੰਡੀਅਨ ਨੇ ਕਿਹਾ ਕਿ ਧਰਤੀ ਉੱਤੇ ਜਨਜੀਵਨ ਲਈ ਪੌਦਿਆਂ ਦੀ ਬਹੁਤ ਲੋੜ ਹੈ।ਇੱਕ ਦਰੱਖਤ ਜਿਉਣ ਦੇ ਨਾਲ ਨਾਲ ਵਿਅਕਤੀ ਦੇ ਅੰਤਿਮ ਸੰਸਕਾਰ ਮੌਕੇ ਵੀ ਦਰੱਖਤ ਦੀ ਲੋੜ ਹੁੰਦੀ ਹੈ,ਜੋ ਲੱਕੜ ਦੇ ਰੂਪ ਵਿੱਚ ਸਾਡੀ ਲੋੜ ਪੂਰੀ ਕਰਦਾ ਹੈ।ਉਨ੍ਹਾਂਨੇ ਕਿਹਾ ਕਿ ਹਰ ਇੱਕ ਵਿਅਕਤੀ ਨੂੰ ਘੱਟ ਤੋਂ ਘੱਟ ਇੱਕ ਦਰੱਖਤ ਆਪਣੇ ਖੇਤ ਜ਼ਰੂਰ ਲਗਾਉਣਾ ਚਾਹੀਦਾ ਹੈ।
Get all latest content delivered to your email a few times a month.