ਤਾਜਾ ਖਬਰਾਂ
ਨਵੀਂ ਦਿੱਲੀ, 10 ਅਗਸਤ- ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਪੰਜਾਬ ਵਿਚ ਸੁਰੱਖਿਆ ਪ੍ਰਬੰਧਾਂ ਸੰਬੰਧੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਆਪਣੇ ਪੱਤਰ ਵਿਚ ਲਿਖਿਆ ਹੈ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਠੀਕ ਨਹੀਂ ਹੈ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀ ਤੇ ਠੇਕੇਦਾਰ ਪਰੇਸ਼ਾਨ ਹੋ ਰਹੇ ਹਨ। ਉਨ੍ਹਾਂ ਇਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਤੋਂ ਪਹਿਲਾਂ 103 ਕਿੱਲੋਮੀਟਰ ਦੇ 3263 ਕਰੋੜ ਦੇ ਪ੍ਰਾਜੈਕਟ ਬੰਦ ਕਰ ਦਿੱਤੇ ਗਏ ਹਨ ਤੇ ਜੇਕਰ ਹਾਲਾਤ ਅਜਿਹੇ ਹੀ ਰਹੇ ਤਾਂ 293 ਕਿੱਲੋਮੀਟਰ ਦੇ 14228 ਕਰੋੜ ਰੁਪਏ ਦੇ ਪ੍ਰਾਜੈਕਟ ਵੀ ਬੰਦ ਕਰ ਦਿੱਤੇ ਜਾਣਗੇ। ਗਡਕਰੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਪੀ.ਡਬਲਯੂ.ਡੀ. ਮੰਤਰੀ ਨਾਲ ਵੀ ਮੀਟਿੰਗ ਹੋਈ ਸੀ ਤੇ ਇਸ ਸੰਬੰਧੀ ਕਾਫ਼ੀ ਚਰਚਾ ਕੀਤੀ ਗਈ ਸੀ ਪਰ ਹਾਲਾਤ ਨਹੀਂ ਸੁਧਰੇ ਸਗੋਂ ਹੋਰ ਵਿਗੜ ਗਏ ਹਨ।
Get all latest content delivered to your email a few times a month.