ਤਾਜਾ ਖਬਰਾਂ
ਬਿਕਰਮਜੀਤ ਸਿੰਘ
ਅੰਮ੍ਰਿਤਸਰ 2 ਸਤੰਬਰ 2024—
ਖੇਡ ਵਿਭਾਗ, ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਵੱਖ ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਂਮੈਂਟ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ ਜਿਲ੍ਹਾ ਸਪੋਰਟਸ ਅਫਸਰ, ਅੰਮ੍ਰਿਤਸਰ ਵੱਲੋ ਦਸਿੱਆ ਗਿਆ ਕਿ ਬਲਾਕ ਪੱਧਰ ਟੂਰਨਾਂਮੈਂਟ ਵਿੱਚ ਕੁੱਲ 5 ਗੇਮਾਂ (ਫੁੱਟਬਾਲ, ਕਬੱਡੀ ਨੈਸ਼ਨਲ ਸਟਾਈਲ ਅਤੇ ਕਬੱਡੀ ਸਰਕਲ ਸਟਾਈਲ, ਖੋਹ-ਖੋਹ, ਐਥਲੈਟਿਕਸ, ਵਾਲੀਬਾਲ ਸਮੈਸਿੰਗ ਅਤੇ ਵਾਲੀਬਾਲ ਸੂਟਿੰਗ ) ਕਰਵਾਈਆ ਜਾ ਰਹੀਆਂ ਹਨ। ਇਹਨਾਂ ਖੇਡਾਂ ਦਾ ਉਦਘਾਟਨ ਖਾਲਸਾ ਕਾਲਜੀਏਟ:ਸੀ:ਸੈ:ਸਕੂਲ ਅੰਮ੍ਰਿਤਸਰ ਵਿਖੇ ਸ੍ਰੀਮਤੀ ਸੁਹਿੰਦਰ ਕੌਰ ਪਤਨੀ ਮਾਣਯੋਗ ਕੈਬਨਿਟ ਮੰਤਰੀ ਸ੍ਰ: ਹਰਭਜਨ ਸਿੰਘ ਈ.ਟੀ.ਓ ਜੀ ਵੱਲੋ ਕੀਤਾ ਗਿਆ। ਉਦਘਾਟਨ ਸਮਾਰੋਹ ਦੌਰਾਨ ਜਿਮਨਾਸਟਿਕ ਦਾ ਸੋ਼ਅ ਮੈਚ ਅਤੇ ਸਭਿਆਚਾਰਕ ਪ੍ਰੋਗਰਾਮ ਭੰਗੜਾ ਅਤੇ ਗਿੱਧਾ ਕਰਵਾਇਆ ਗਿਆ।
Get all latest content delivered to your email a few times a month.