> Bolda Punjab -ਇਹਨਾਂ ਖੇਤਰਾਂ ਵਿੱਚ ਹੈ ਭਾਰੀ ਮੀਂਹ ਤੇ ਇੱਥੇ ਹੁੰਮਸ
IMG-LOGO
ਹੋਮ ਹਰਿਆਣਾ/ ਚੰਡੀਗੜ੍ਹ: ਇਹਨਾਂ ਖੇਤਰਾਂ ਵਿੱਚ ਹੈ ਭਾਰੀ ਮੀਂਹ ਤੇ ਇੱਥੇ ਹੁੰਮਸ

ਇਹਨਾਂ ਖੇਤਰਾਂ ਵਿੱਚ ਹੈ ਭਾਰੀ ਮੀਂਹ ਤੇ ਇੱਥੇ ਹੁੰਮਸ

.

.

Admin user - Sep 10, 2024 08:46 AM
IMG

  ਬੋਲਦਾ ਪੰਜਾਬ ਬਿਊਰੋ
  ਚੰਡੀਗੜ੍ਹ  10 ਸਤੰਬਰ: ਇਹ ਕਈ ਸਾਲਾਂ ਬਾਅਦ ਹੋਇਆ ਕਿ ਸਤੰਬਰ ਮਹੀਨੇ ਵਿੱਚ ਪੰਜਾਬ ਹਰਿਆਣਾ ਵਿੱਚ ਬਰਸਾਤ ਹੋ ਰਹੀ ਹੈ ।
ਅੱਜ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿਚ ਹਲਕੀ ਤੋਂ ਭਾਰੀ ਬਾਰਸ਼ ਰੁਕ - ਰੁਕ ਕੇ ਪੈ ਰਹੀ ਹੈ ।
 ਪੂਰੇ ਸੂਬੇ 'ਚ ਮੌਸਮ ਖੁਸ਼ਕ ਰਹੇਗਾ ਬਲਕਿ
ਪੰਜਾਬ ਦੇ 6 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
 ਇਸ ਦੇ ਨਾਲ ਹੀ ਚੰਡੀਗੜ੍ਹ 'ਚ ਆਮ ਮੀਂਹ ਪੈਣ ਦੀ ਭਵਿੱਖਬਾਣੀ ਹੈ।
    ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਕਮਜ਼ੋਰ ਹੋਣਾ ਸ਼ੁਰੂ ਹੋ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਵਧਦਾ ਜਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ (IMD) ਦੇ ਅਨੁਸਾਰ, 12 ਸਤੰਬਰ ਤੋਂ ਪਹਿਲਾਂ ਰਾਜ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ। ਤਾਪਮਾਨ ਵਧਣ ਨਾਲ ਨਮੀ ਘੱਟ ਗਈ ਹੈ। ਪਰ ਚੰਡੀਗੜ੍ਹ ਸਮੇਤ ਕਈ ਸ਼ਹਿਰਾਂ ਵਿੱਚ ਤਾਪਮਾਨ ਇੱਕ ਵਾਰ ਫਿਰ 35 ਡਿਗਰੀ ਨੂੰ ਪਾਰ ਕਰ ਗਿਆ ਹੈ।

    ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.4 ਡਿਗਰੀ ਦਾ ਵਾਧਾ ਹੋਇਆ ਹੈ। ਚੰਡੀਗੜ੍ਹ ਏਅਰਪੋਰਟ ਨੇੜੇ 6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਪੰਜਾਬ ਦੇ ਚੰਡੀਗੜ੍ਹ ਅਤੇ ਸ੍ਰੀ ਆਨੰਦਪੁਰ ਸਾਹਿਬ ਦਾ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਦਾ ਤਾਪਮਾਨ 35.1 ਡਿਗਰੀ, ਬਠਿੰਡਾ ਅਤੇ ਪਟਿਆਲਾ ਦਾ ਤਾਪਮਾਨ 35.7 ਡਿਗਰੀ, ਫ਼ਿਰੋਜ਼ਪੁਰ, ਪਠਾਨਕੋਟ ਅਤੇ ਗੁਰਦਾਸਪੁਰ ਦਾ ਤਾਪਮਾਨ 35 ਡਿਗਰੀ, ਫਤਿਹਗੜ੍ਹ ਸਾਹਿਬ ਦਾ ਤਾਪਮਾਨ 35.5 ਡਿਗਰੀ ਅਤੇ ਮੁਹਾਲੀ ਦਾ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ।
ਪੰਜਾਬ ਅਤੇ ਹਰਿਆਣਾ ਵਿੱਚ ਬਾਸਮਤੀ ਅਤੇ ਝੋਨਾ ਦੀ ਫਸਲ ਪੱਕਣ ਕਿਨਾਰੇ ਹੈ, ਇਸ ਦੌਰਾਨ ਹਵਾਵਾਂ ਚਲਦੀਆਂ ਰਹਿਣ ਤਾਂ ਕੁਆਲਟੀ ਅਤੇ ਝਾੜ ਪ੍ਰਭਾਵਿਤ ਹੋਣ ਦਾ ਖੜਸ਼ਾ ਬਣ ਜਾਂਦਾ ਹੈ ਜਦਕਿ ਪੂਰੇ ਸੂਬੇ 'ਚ ਮੌਸਮ ਖੁਸ਼ਕ ਰਹੇਗਾ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.