>
ਤਾਜਾ ਖਬਰਾਂ
ਬਲਵਿੰਦਰ ਸਿੰਘ ਧਾਲੀਵਾਲ
ਜਲੰਧਰ: ਜਲੰਧਰ ਦੇ ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ ਦੀ ਖੁਦਕੁਸ਼ੀ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖਤ ਟਿੱਪਣੀ ਕੀਤੀ ਹੈ।
ਪਟੀਸ਼ਨਕਰਤਾ ਨੇ ਅਦਾਲਤ 'ਚ ਐਸਆਈਟੀ ਦੀ ਜਾਂਚ 'ਤੇ ਸਵਾਲ ਉਠਾਏ ਸਨ।
ਜਿਸ 'ਤੇ ਅਦਾਲਤ ਨੇ ਮਾਮਲੇ ਦੀ ਸਮੁੱਚੀ ਜਾਂਚ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਨਾਲ ਹੀ ਹਾਈ ਕੋਰਟ ਨੇ ਜਾਂਚ ਕਰ ਰਹੀ ਐਸਆਈਟੀ ਨੂੰ 31 ਦਸੰਬਰ ਤੱਕ ਮਾਮਲੇ ਦੀ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਮਾਮਲਾ 16 ਅਗਸਤ 2021 ਦਾ ਹੈ। ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 1 ਵਿੱਚ ਕਿਸੇ ਪਰਿਵਾਰਕ ਝਗੜੇ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ।
ਮਾਨਵਜੀਤ ਅਤੇ ਜਸ਼ਨਬੀਰ ਇੱਕ ਲੜਕੀ ਪਰਮਿੰਦਰ ਕੌਰ ਦੀ ਤਰਫੋਂ ਥਾਣੇ ਗਏ ਸਨ। ਇਸ ਦੌਰਾਨ ਪੁਲੀਸ ਨੇ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਥਾਣੇ ਤੋਂ ਬਾਹਰ ਕੱਢ ਦਿੱਤਾ ਸੀ।
ਕੁਝ ਸਮੇਂ ਬਾਅਦ ਪੁਲੀਸ ਮੁਲਾਜ਼ਮ ਭੇਜ ਕੇ ਮਾਨਵਜੀਤ ਨੂੰ ਅੰਦਰ ਬੁਲਾਇਆ ਗਿਆ।
ਇਸ ਦੌਰਾਨ ਮਾਨਵਜੀਤ ਦੇ ਉੱਚੀ-ਉੱਚੀ ਚੀਕਣ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ। ਇਸ ਮਗਰੋਂ ਕੁੱਝ ਸਮੇਂ ਬਾਅਦ ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ ਨੇ ਖ਼ੁਦਕੁਸ਼ੀ ਕਰ ਲਈ ਸੀ।
Get all latest content delivered to your email a few times a month.