>
ਤਾਜਾ ਖਬਰਾਂ
ਬਾਲ ਕਿਸ਼ਨ
ਫ਼ਿਰੋਜ਼ਪੁਰ, 1 ਅਕਤੂਬਰ- ਬੀਤੇ ਦਿਨ ਗਸ਼ਤ ਅਤੇ ਚੈਕਿੰਗ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਥਾਣਾ ਕੁਲਗੜ੍ਹੀ ਦੀ ਪੁਲਿਸ ਨੇ ਢਾਣੀ ਬਸਤੀ ਬੂਟੇ ਵਾਲੀ ਵਿਖੇ ਛਾਪਾ ਮਾਰ ਕੇ ਉਥੋਂ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਸਬੰਧੀ ਪੁਲਿਸ ਨੇ ਤਿੰਨ ਲੋਕਾਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਕੁੱਲਗੜ੍ਹੀ ਦੇ ਹੈੱਡ ਕਾਂਸਟੇਬਲ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦੋਸ਼ੀ ਦਰਸ਼ਨ ਸਿੰਘ ਪੁੱਤਰ ਬਚਨ ਸਿੰਘ, ਹਰਬੰਸ ਕੌਰ ਉਰਫ ਸਰਪੰਚਨੀ ਪਤਨੀ ਬਲਵੀਰ ਸਿੰਘ ਅਤੇ ਅਮਰਜੀਤ ਕੌਰ ਪਤਨੀ ਹਰਮੇਸ਼ ਵਾਸੀ ਬਸਤੀ ਅਜ਼ੀਜ਼ ਵਾਲੀ ਢਾਣੀ ਬਸਤੀ ਬੂਟੇ ਵਾਲੀ ਨਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ ਅਤੇ ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਕੀਤਾ ਜਾ ਸਕਦਾ ਹੈ। ਜਿਸ ’ਤੇ ਪੁਲਿਸ ਨੇ ਛਾਪਾ ਮਾਰ ਕੇ 100 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ, ਜਦਕਿ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਮਾਮਲੇ ਦੀ ਜਾਂਚ ਕਰ ਰਹੇ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਉਕਤ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Get all latest content delivered to your email a few times a month.