> Bolda Punjab -ਅਣਪਛਾਤਾ ਵਿਅਕਤੀ ਬੀ.ਡੀ.ਪੀ.ਓ ਦਫ਼ਤਰ ਦੇ ਮੁਲਾਜ਼ਮ ਕੋਲੋਂ ਸਰਕਾਰੀ ਦਸਤਾਵੇਜ਼ਾਂ ਵਾਲਾ ਬੈਗ ਲੈ ਕੇ ਹੋਟਿਆ ਫਰਾਰ
IMG-LOGO
ਹੋਮ ਪੰਜਾਬ : ਅਣਪਛਾਤਾ ਵਿਅਕਤੀ ਬੀ.ਡੀ.ਪੀ.ਓ ਦਫ਼ਤਰ ਦੇ ਮੁਲਾਜ਼ਮ ਕੋਲੋਂ ਸਰਕਾਰੀ ਦਸਤਾਵੇਜ਼ਾਂ ਵਾਲਾ...

ਅਣਪਛਾਤਾ ਵਿਅਕਤੀ ਬੀ.ਡੀ.ਪੀ.ਓ ਦਫ਼ਤਰ ਦੇ ਮੁਲਾਜ਼ਮ ਕੋਲੋਂ ਸਰਕਾਰੀ ਦਸਤਾਵੇਜ਼ਾਂ ਵਾਲਾ ਬੈਗ ਲੈ ਕੇ ਹੋਟਿਆ ਫਰਾਰ

ਅਣਪਛਾਤਾ ਵਿਅਕਤੀ ਬੀ.ਡੀ.ਪੀ.ਓ ਦਫ਼ਤਰ ਦੇ ਮੁਲਾਜ਼ਮ ਕੋਲੋਂ ਸਰਕਾਰੀ ਦਸਤਾਵੇਜ਼ਾਂ ਵਾਲਾ ਬੈਗ ਲੈ ਕੇ ਹੋਟਿਆ ਫਰਾਰ

ਅਣਪਛਾਤਾ ਵਿਅਕਤੀ ਬੀ.ਡੀ.ਪੀ.ਓ ਦਫ਼ਤਰ ਦੇ ਮੁਲਾਜ਼ਮ ਕੋਲੋਂ ਸਰਕਾਰੀ ਦਸਤਾਵੇਜ਼ਾਂ ਵਾਲਾ ਬੈਗ ਲੈ ਕੇ ਹੋਟਿਆ ਫਰਾਰ

Admin user - Oct 01, 2024 08:26 PM
IMG

ਬਾਲ ਕਿਸ਼ਨ

ਫ਼ਿਰੋਜ਼ਪੁਰ, 1 ਅਕਤੂਬਰ- ਥਾਣਾ ਸਿਟੀ ਫ਼ਿਰੋਜ਼ਪੁਰ ਦੀ ਪੁਲਿਸ ਨੇ ਬੀਤੇ ਦਿਨ ਬੀ.ਡੀ.ਪੀ. ਦਫ਼ਤਰ ਫ਼ਿਰੋਜ਼ਪੁਰ ਦੇ ਮੁਲਾਜ਼ਮ ਤੋਂ ਸਰਕਾਰੀ ਦਸਤਾਵੇਜ਼ਾਂ ਆਦਿ ਦਾ ਬੈਗ ਖੋਹ ਕੇ ਫ਼ਰਾਰ ਹੋਣ ਵਾਲੇ ਅਣਪਛਾਤੇ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪਤਾ ਲੱਗਾ ਹੈ ਕਿ ਇਸ ਘਟਨਾ ਦੌਰਾਨ ਮੁਲਜ਼ਮਾਂ ਵੱਲੋਂ ਗੋਲੀਆਂ ਵੀ ਚਲਾਈਆਂ ਗਈਆਂ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਸਹਾਇਕ ਇੰਸਪੈਕਟਰ ਜੰਗ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾਂ ਭਾਰਤ ਭੂਸ਼ਣ ਬੀ.ਡੀ.ਪੀ. ਦਫ਼ਤਰ ਫ਼ਿਰੋਜ਼ਪੁਰ ਨੇ ਦੱਸਿਆ ਕਿ ਉਹ ਬੀਤੇ ਦਿਨ ਦਫ਼ਤਰ ਚੂਲਾ ਟੈਕਸ ਅਤੇ ਐਨ..ਸੀ ਆਦਿ ਜਾਰੀ ਕਰ ਰਹੇ ਸਨ ਜਦੋਂ 4-5 ਅਣਪਛਾਤੇ ਵਿਅਕਤੀ ਲੈ ਕੇ ਆਏ ਉਸ ਨਾਲ ਲੜਨਾ ਸ਼ੁਰੂ ਹੋ ਗਿਆ ਅਤੇ ਜਦੋਂ ਉਸ ਨੇ ਉਨ੍ਹਾਂ ਨੂੰ ਰੋਕਿਆ ਤਾਂ ਮੁਲਜ਼ਮਾਂ ਨੇ ਉਸ ਨਾਲ ਬਦਸਲੂਕੀ ਕਰਨੀ ਸ਼ੁਰੂ ਕਰ ਦਿੱਤੀ। ਪੀੜਤ ਨੇ ਦੱਸਿਆ ਕਿ ਇਸ ਤੋਂ ਬਾਅਦ ਮੁਲਜ਼ਮ ਸਰਕਾਰੀ ਦਸਤਾਵੇਜ਼ਾਂ ਵਾਲਾ ਬੈਗ ਖੋਹ ਕੇ ਬਾਹਰ ਭੱਜ ਗਏ। ਜਦੋਂ ਸ਼ਿਕਾਇਤਕਰਤਾ ਬੈਗ ਲੈਣ ਲਈ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਉਹ ਉਥੇ ਹੀ ਰੁਕ ਗਿਆ। ਪੀੜਤ ਨੇ ਦੱਸਿਆ ਕਿ ਇਸ ਤੋਂ ਬਾਅਦ ਜਦੋਂ ਉਸ ਨੇ ਦੇਖਿਆ ਤਾਂ ਦੋਸ਼ੀ ਗੇਟ ਦੇ ਬਾਹਰ ਖੜ੍ਹੀ ਕਾਲੇ ਰੰਗ ਦੀ ਕਾਰ ਵਿੱਚ ਭੱਜ ਗਿਆ। ਜਿਸਤੇ ਉਸ ਨੇ ਸਾਰੀ ਘਟਨਾ ਦੀ ਸੂਚਨਾ ਬੀ.ਡੀ.ਪੀ.. ਨੂੰ ਦੱਸੀ। ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਜੰਗ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਮਾਮਲੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.