>
ਤਾਜਾ ਖਬਰਾਂ
ਬਾਲ ਕਿਸ਼ਨ
ਫ਼ਿਰੋਜ਼ਪੁਰ, 2 ਅਕਤੂਬਰ- ਸਟਰੀਮ ਲਾਇਨ ਵੈਲਫੇਅਰ ਸੁਸਾਇਟੀ ਨੇ ਅੱਜ ਗਾਂਧੀ ਗਾਰਡਨ ਫਿਰੋਜ਼ਪੁਰ ਛਾਉਣੀ ਵਿਖੇ ਡਾਕਟਰ ਦੀਵਾਨ ਚੰਦ ਸੁਖੀਜਾ ਚੇਅਰਮੈਨ ਦੀ ਅਗਵਾਈ ਵਿਚ ਬਾਪੂ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦਾ ਜਨਮ ਦਿਨ ਬੜੀ ਧੂਮਧਾਮ ਨਾਲ ਮਨਾਇਆ। ਇਸ ਮੌਕੇ ਸੁਸਾਇਟੀ ਦੇ ਮੁੱਖ ਅਹੁਦਦੇਾਰ ਸਤੀਸ਼ ਵਧਵਾ, ਰਿਪਨ ਧਵਨ, ਸਤਪਾਲ ਖੁਰਾਣਾ ਅਤੇ ਸ਼ਾਮ ਬਿਹਾਰੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਸੁਸਾਇਟੀ ਵੱਲੋਂ ਸਾਰਿਆਂ ਨੂੰ ਲੱਡੂ ਵੰਡੇ ਗਏ। ਇਸ ਮੌਕੇ ਸੁਖੀਜਾ ਨੇ ਸਭ ਨੂੰ ਬੇਨਤੀ ਕੀਤੀ ਕਿ ਦੇਸ਼ ਨੂੰ ਤਰੱਕੀ ਤੇ ਲਿਜਾਣ ਲਈ ਬਾਪੂ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦੇ ਕੀਤੇ ਗਏ ਕੰਮ ਕੀਤੇ ਜਾਣ।
Get all latest content delivered to your email a few times a month.