ਤਾਜਾ ਖਬਰਾਂ
ਜਗਦੀਸ਼ ਥਿੰਦ
ਮਾਨਸਾ, 30 ਅਕਤੂਬਰ :
ਪ੍ਰਿੰਸੀਪਲ ਪੀ.ਐਮ. ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈਕੇ ਸ਼੍ਰੀਮਤੀ ਮੀਨਾ ਸਿੰਘ ਨੇ ਦੱਸਿਆ ਕਿ ਸਕੂਲ ਵਿਖੇ ਨੌਵੀਂ ਅਤੇ ਗਿਆਰਵੀਂ ਜਮਾਤ ਵਿੱਚ ਸਾਲ 2025-26 ਦੇ ਦਾਖਲੇ ਲਈ ਆਨਲਾਈਨ ਫਾਰਮ ਭਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਆਨਲਾਈਨ ਫਾਰਮ ਭਰਨ ਦੀ ਅੰਤਿਮ ਮਿਤੀ 30 ਅਕਤੂਬਰ 2024 ਸੀ ਹੁਣ ਇਸ ਆਨਲਾਈਨ ਫਾਰਮ ਭਰਨ ਦੀ ਮਿਤੀ ਵਿੱਚ ਵਾਧਾ ਕਰਕੇ 09 ਨਵੰਬਰ 2024 ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਦਾਖਲੇ ਸਬੰਧੀ ਫਾਰਮ ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈਬਸਾਈਟ ਉਪਰ ਭਰੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨੌਵੀਂ ਜਮਾਤ ਲਈ (http://cbseitms.nic.in/2024/nvsix) ਅਤੇ ਗਿਆਰਵੀਂ ਜਮਾਤ ਲਈ (http://cbseitms.nic.in/2024/nvsxi 11) ’ਤੇ ਜਾ ਕੇ ਫਾਰਮ ਭਰ ਸਕਦੇ ਹਨ।
ਪ੍ਰਿੰਸੀਪਲ ਨੇ ਦੱਸਿਆ ਕਿ ਕੋਈ ਵੀ ਵਿਦਿਆਰਥੀ ਦੂਜੀ ਵਾਰ ਦਾਖਲਾ ਪ੍ਰੀਖਿਆ ਨਹੀਂ ਦੇ ਸਕਦਾ ਅਤੇ ਦਾਖਲਾ ਪ੍ਰੀਖਿਆ 08 ਫਰਵਰੀ 2025 ਨੂੰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਫੋਨ ਨੰਬਰ 94785-47460, 98780-85025 ਅਤੇ 95188-15071 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Get all latest content delivered to your email a few times a month.