> Bolda Punjab - ਦੋ ਜਣਿਆਂ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ 4 ਖ਼ਿਲਾਫ਼ ਮਾਮਲਾ ਦਰਜ
IMG-LOGO
ਹੋਮ ਪੰਜਾਬ : ਦੋ ਜਣਿਆਂ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ 4 ਖ਼ਿਲਾਫ਼...

ਦੋ ਜਣਿਆਂ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ 4 ਖ਼ਿਲਾਫ਼ ਮਾਮਲਾ ਦਰਜ

ਦੋ ਜਣਿਆਂ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ 4 ਖ਼ਿਲਾਫ਼ ਮਾਮਲਾ ਦਰਜ

ਦੋ ਜਣਿਆਂ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ 4 ਖ਼ਿਲਾਫ਼ ਮਾਮਲਾ ਦਰਜ

Admin user - Nov 10, 2024 06:14 PM
IMG

ਫ਼ਿਰੋਜ਼ਪੁਰ, 10 ਨਵੰਬਰ – ਪਿੰਡ ਲੰਗੇਆਣਾ ਵਿੱਚ ਇੱਕ ਔਰਤ ਅਤੇ ਉਸ ਦੇ ਪਤੀ ਨਾਲ ਕੁੱਟਮਾਰ ਕਰਨ ਦੇ ਦੋਸ਼ ’ਚ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਚਾਰ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਕੌਰ, ਪਤਨੀ ਸੁਖਦੇਵ ਸਿੰਘ, ਵਾਸੀ ਬਸਤੀ ਮਧਰੇ ਦਾਖਲੀ ਲੰਗੇਆਣਾ, ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਪਤੀ ਨਾਲ ਜਾ ਰਹੀ ਸੀ, ਜਦੋਂ ਦੋਸ਼ੀ—ਜਗਜੀਤ ਸਿੰਘ, ਗੁਰਜੀਤ ਸਿੰਘ ਪੁੱਤਰ ਬਲਵੰਤ ਸਿੰਘ, ਬਲਵੰਤ ਸਿੰਘ ਪੁੱਤਰ ਕਰਨੈਲ ਸਿੰਘ, ਅਤੇ ਗੁਰਭੇਜ ਸਿੰਘ ਪੁੱਤਰ ਸਤਨਾਮ ਸਿੰਘ, ਵਾਸੀ ਬਸਤੀ ਮਧਰੇ—ਨੇ ਉਨ੍ਹਾਂ ਨੂੰ ਘੇਰ ਲਿਆ, ਕੁੱਟਮਾਰ ਕੀਤੀ ਅਤੇ ਉਨ੍ਹਾਂ ਦੀ ਗੱਡੀ ਨੂੰ ਨੁਕਸਾਨ ਪਹੁੰਚਾਇਆ। ਸ਼ਿਕਾਇਤਕਰਤਾ ਨੇ ਦੱਸਿਆ ਕਿ ਦੋਸ਼ੀਆਂ ਨਾਲ ਪਹਿਲਾਂ ਤੋਂ ਰੰਜ਼ਿਸ਼ ਚੱਲ ਰਹੀ ਸੀ, ਜਿਸ ਕਾਰਨ ਇਹ ਹਮਲਾ ਹੋਇਆ। ਪੁਲਿਸ ਨੇ ਉਕਤ ਵਿਅਕਤੀਆਂ ਖਿਲਾਫ ਧਾਰਾਵਾਂ 115 (2), 118 (1), 126 (2), 324 (4), 3 (5) ਬੀਐੱਨਐੱਸ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.