ਤਾਜਾ ਖਬਰਾਂ
ਫ਼ਿਰੋਜ਼ਪੁਰ, 10 ਨਵੰਬਰ – ਪਿੰਡ ਮਹਾਲਮ ਵਿੱਚ ਇੱਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ’ਚ ਥਾਣਾ ਆਰਿਫ ਕੇ ਪੁਲਿਸ ਨੇ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ, ਪੁੱਤਰ ਬਲਵਿੰਦਰ ਸਿੰਘ, ਵਾਸੀ ਪਿੰਡ ਮਹਾਲਮ, ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਦੋਸ਼ੀ—ਲਖਵੀਰ ਸਿੰਘ ਪੁੱਤਰ ਮੰਗਲ ਸਿੰਘ, ਸੁਖਵੰਤ ਸਿੰਘ ਪੁੱਤਰ ਸੁਖਦੇਵ ਸਿੰਘ, ਸਾਹਿਬ ਸਿੰਘ ਪੁੱਤਰ ਸੁਖਦੇਵ ਸਿੰਘ, ਮੇਜਰ ਸਿੰਘ ਪੁੱਤਰ ਸੁਖਦੇਵ ਸਿੰਘ, ਅਤੇ ਅੰਗਰੇਜ਼ ਸਿੰਘ ਪੁੱਤਰ ਮੇਜਰ ਸਿੰਘ, ਸਾਰੇ ਵਾਸੀ ਪਿੰਡ ਮਹਾਲਮ—ਨੇ ਹਮਲਾਵਰ ਹੋ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਸੱਆਂ ਮਾਰੀਆਂ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਹਮਲੇ ਦਾ ਕਾਰਨ ਪਹਿਲਾਂ ਦੀ ਜੂਆ ਖੇਡਣ ਤੋਂ ਲੜਾਈ ਸੀ। ਹਾਲ ਫਿਲਹਾਲ, ਗੁਰਪ੍ਰੀਤ ਦਾ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿੱਚ ਜਾਰੀ ਹੈ। ਪੁਲਿਸ ਨੇ ਦੋਸ਼ੀਅਨ ਖਿਲਾਫ ਧਾਰਾਵਾਂ 115 (2), 127, 351 (2), 191 (3), 190-ਬੀ ਬੀਐੱਨਐੱਸ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ।
Get all latest content delivered to your email a few times a month.