ਤਾਜਾ ਖਬਰਾਂ
ਬਾਲ ਕਿਸ਼ਨ
ਫ਼ਿਰੋਜ਼ਪੁਰ, 28 ਨਵੰਬਰ- ਫਿਰੋਜ਼ਪੁਰ ਦੇ ਮੁੱਦਕੀ ਇਲਾਕੇ ਵਿੱਚ ਪੁਲਿਸ ਨੇ 149 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਨੂੰ ਗਿ੍ਰਫਤਾਰ ਕਰਕੇ ਉਸ ਦੇ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਵਿਨੋਦ ਕੁਮਾਰ, ਇੰਚਾਰਜ ਪੁਲਿਸ ਚੋਂਕੀ ਮੁੱਦਕੀ, ਨੇ ਦੱਸਿਆ ਕਿ ਗਸ਼ਤ ਅਤੇ ਚੈਕਿੰਗ ਦੌਰਾਨ ਖਾਸ ਮੁਖਬਰ ਤੋਂ ਸੂਚਨਾ ਮਿਲੀ ਸੀ ਕਿ ਦੋਸ਼ਣ ਰਮਨਦੀਪ ਕੌਰ, ਪਤਨੀ ਕਮਲਜੀਤ ਸਿੰਘ, ਵਾਸੀ ਸੋਢੀ ਨਗਰ, ਹੈਰੋਇਨ ਵੇਚਣ ਦੀ ਆਦੀ ਹੈ। ਸੂਚਨਾ ਦੇ ਅਧਾਰ ’ਤੇ ਛਾਪੇਮਾਰੀ ਕਰਕੇ ਉਸ ਨੂੰ ਕਾਬੂ ਕੀਤਾ ਗਿਆ। ਜਿਸ ਕੋਲੋਂ 149 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਰਮਨਦੀਪ ਕੌਰ ਖ਼ਿਲਾਫ ਐੱਨਡੀਪੀਐੱਸ ਐਕਟ ਅਧੀਨ ਥਾਣਾ ਘੱਲਖੁਰਦ ਵਿਖੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
Get all latest content delivered to your email a few times a month.