IMG-LOGO
ਹੋਮ ਪੰਜਾਬ : ਕੇਂਦਰੀ ਜੇਲ੍ਹ ਦੇ ਇਕ ਹਵਾਲਾਤੀ ਦੀ ਮੌਤ

ਕੇਂਦਰੀ ਜੇਲ੍ਹ ਦੇ ਇਕ ਹਵਾਲਾਤੀ ਦੀ ਮੌਤ

Admin user - Nov 28, 2024 07:40 PM
IMG

ਕਪੂਰਥਲਾ, 28 ਨਵੰਬਰ- ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਐਨ.ਡੀ.ਪੀ.ਐਸ. ਦੇ ਕੇਸ ਵਿਚ ਬੰਦ ਹਵਾਲਾਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਜੇਲ੍ਹ ਦੇ ਮੁਲਾਜ਼ਮ ਨੇ ਦੱਸਿਆ ਕਿ ਅਨਿਲ ਕੁਮਾਰ ਪੁੱਤਰ ਮੋਹਨ ਲਾਲ ਵਾਸੀ ਗੜ੍ਹਸ਼ੰਕਰ ਜੋ ਕਿ ਐਨ.ਡੀ.ਪੀ.ਐਸ. ਦੇ ਕੇਸ ਵਿਚ ਪਿਛਲੇ ਛੇ ਮਹੀਨਿਆਂ ਤੋਂ ਜੇਲ੍ਹ ਵਿਚ ਬੰਦ ਸੀ, ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਿਹਾ ਸੀ ਤੇ ਅੱਜ ਜ਼ਿਆਦਾ ਸਿਹਤ ਖ਼ਰਾਬ ਹੋਣ 'ਤੇ ਉਸਨੂੰ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ, ਜਿਥੇ ਡਿਊਟੀ ਡਾਕਟਰ ਵਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਥਾਣਾ ਕੋਤਵਾਲੀ ਪੁਲਿਸ ਨੇ ਮ੍ਰਿਤਕ ਹਵਾਲਾਤੀ ਦੀ ਲਾਸ਼ ਦਾ ਸਿਵਲ ਹਸਪਤਾਲ ਦੇ ਡਾਕਟਰਾਂ ਦੇ ਇਕ ਬੋਰਡ ਵਲੋਂ ਜੇ.ਐਮ.ਆਈ.ਸੀ. ਜੱਜ ਭਾਵਨਾ ਭਾਰਤੀ ਦੀ ਅਗਵਾਈ ਵਿਚ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਬੀ.ਐਨ.ਐਸ. 196 ਦੀ ਧਾਰਾ ਦੀ ਕਾਰਵਾਈ ਕਰਦੇ ਹੋਏ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.