IMG-LOGO
ਹੋਮ ਪੰਜਾਬ : ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤਰ ਦੀ ਚਿੱਟੇ ਦੀ ਵੱਧ ਮਾਤਰਾ...

ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤਰ ਦੀ ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਮੌਤ

Admin user - Nov 28, 2024 08:00 PM
IMG

ਬਾਲ ਕਿਸ਼ਨ

ਫ਼ਿਰੋਜ਼ਪੁਰ, 28 ਨਵੰਬਰ- ਮਾਪਿਆਂ ਦਾ ਇਕਲੌਤੇ ਪੁੱਤਰ ਦੀ ਚਿੱਟੇ ਦਾ ਟੀਕਾ ਲਾਉਣ ਨਾਲ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਿਲਬਾਗ ਸਿੰਘ ਬਿੱਟੂ ਪੁੱਤਰ ਸ਼ੋਭਾ ਸਿੰਘ ਵਾਸੀ ਪਿੰਡ ਕੋਹਰ ਸਿੰਘ ਵਾਲਾ ਹਲਕਾ ਗੁਰੂਹਰਸਹਾਏ ਜ਼ਿਲ੍ਹਾ ਫ਼ਿਰੋਜ਼ਪੁਰ ਜੋ ਕਿ ਪਿਛਲੇ ਕਾਫ਼ੀ ਸਮੇਂ ਤੋਂ ਨਸ਼ਾ ਕਰਦਾ ਆ ਰਿਹਾ ਸੀ, ਜਿਸਨੇ ਅੱਜ ਦੁਪਹਿਰ ਸਮੇਂ ਆਪਣੇ ਖੇਤ ਅੰਦਰ ਚਿੱਟੇ ਦਾ ਟੀਕਾ ਲਗਾ ਲਿਆ, ਜਿਸ ਨਾਲ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦਿਲਬਾਗ ਸਿੰਘ ਚਾਰ ਦਿਨ ਪਹਿਲਾਂ ਹੀ ਨਸ਼ਾ ਛੁਡਾਊ ਕੇਂਦਰ ਤੋਂ ਤਿੰਨ ਮਹੀਨੇ ਬਾਅਦ ਆਪਣੇ ਘਰ ਵਾਪਿਸ ਆਇਆ ਸੀ, ਜਿਸ ਦੀ ਅੱਜ ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.