ਤਾਜਾ ਖਬਰਾਂ
ਬਿਕਰਮਜੀਤ ਸਿੰਘ
ਅੰਮ੍ਰਿਤਸਰ, 30 ਨਵੰਬਰ- ਪੰਜਾਬ ਸਰਕਾਰ ਲੜਕੀਆਂ ਲਈ ਬਰਾਬਰੀ ਦੇ ਮੌਕੇ ਪੈਦਾ ਕਰਨ ਲਈ ਅਨੇਕਾਂ ਉਪਰਾਲੇ ਕਰ ਰਹੀ ਹੈ ਅਤੇ ਇਨਾਂ ਉਪਰਾਲਿਆਂ ਦੇ ਤਹਿਤ ਹੀ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਡਿਪਟੀ ਕਮਿਸ਼ਨਰ ,ਸ਼੍ਰੀਮਤੀ ਸਾਕਸ਼ੀ ਸਾਹਨੀ ਦੇ ਦਿਸ਼ਾਂ ਨਿਰਦੇਸ਼ਾ ਅਨੁਸਾਰ ਬੇਟੀ ਬਚਾਓ ਬੇਟੀ ਪੜ੍ਹਾਓ ਅਧੀਨ ਸਰਕਾਰੀ ਨੌਕਰੀਆਂ ਦੀ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਲੜਕੀਆਂ ਨੂੰ ਮੁਫ਼ਤ ਕੋਚਿੰਗ ਮੁਹੱਈਆ ਕਰਵਾਉਣ ਲਈ ਕੋਚਿੰਗ ਕਲਾਸਾਂ ਚਲ ਰਹੀਆਂ ਹਨ। ਇਸੇ ਤਹਿਤ ਸਹਾਇਕ ਕਮਿਸ਼ਨਰ ਮੈਡਮ ਸੋਨਮ ਆਈ.ਏ.ਐੱਸ ਵੱਲੋਂ ਇਹਨਾਂ ਕਲਾਸਾਂ ਵਿੱਚ ਪੜਦੀਆਂ ਲੜਕੀਆਂ ਲਈ ਮੁਫਤ ਪ੍ਰਤੀਯੋਗੀ ਕਿਤਾਬਾਂ ਦਿੱਤੀਆਂ ਗਈਆਂ। ਸਹਾਇਕ ਕਮਿਸ਼ਨਰ ਨੇ ਲੜਕੀਆਂ ਨੂੰ ਵੱਖੋ-ਵੱਖਰੇ ਸਰਕਾਰੀ ਨੌਕਰੀ ਦੀ ਤਿਆਰੀ ਲਈ ਵੱਡਮੁੱਲੀ ਜਾਣਕਾਰੀ ਦਿੱਤੀ ਗਈ। ਉਹਨਾਂ ਪ੍ਰਾਰਥੀਆਂ ਨੂੰ ਜ਼ਿੰਦਗੀ ਵਿੱਚ ਵੱਡੇ-ਵੱਡੇ ਟੀਚੇ ਕਾਇਮ ਕਰਕੇ ,ਉਹਨਾਂ ਨੂੰ ਹਾਂਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ਼੍ਰੀ ਮੁਕੇਸ਼ ਸਾਰੰਗਲ ਨੇ ਜ਼ਿਲੇ ਦੀਆਂ ਗ੍ਰੈਜੂਏਟ ਪਾਸ ਲੜਕੀਆਂ ਨੂੰ ਇਹਨਾਂ ਕੋਚਿੰਗ ਕਲਾਸਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਲਈ ਆਖਿਆ ਗਿਆ। ਇਸ ਮੌਕੇ ਰੋਜ਼ਗਾਰ ਅਫ਼ਸਰ ਸ੍ਰੀ ਮੁਕੇਸ਼ ਸਾਰੰਗਲ, ਡਿਪਟੀ ਸੀ.ਈ.ਓ. ਸ: ਤੀਰਥਪਾਲ ਸਿੰਘ, ਸ਼੍ਰੀ ਜਤਿੰਦਰਜੀਤ ਸਿੰਘ ਸੀਨੀਅਰ ਸਹਾਇਕ, ਗਿਆਨਮ ਇੰਸਟੀਚਿਊਟ ਦੇ ਸ੍ਰੀ ਸਿਧਾਰਥ ਖੰਨਾਂ ਅਤੇ ਮਿਸ ਦੀਪਿਕਾ ਧੀਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬੱਚੇ ਹਾਜ਼ਰ ਸਨ।
Get all latest content delivered to your email a few times a month.