ਤਾਜਾ ਖਬਰਾਂ
ਬਾਲ ਕਿਸ਼ਨ
ਫ਼ਿਰੋਜ਼ਪੁਰ, 30 ਨਵੰਬਰ- ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆਏ ਹਨ। ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ ਇਸ ਸਬੰਧ ਵਿੱਚ ਪਿੰਡ ਭਗਵਾਨ ਪੁਰਾ ਅਤੇ ਪਿੰਡ ਦੁਲਚੀ ਕੇ ਵਿਖੇ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਵਿੱਚ ਦੋ ਅਣਪਛਾਤੇ ਵਿਅਕਤੀਆਂ ਖਿਲਾਫ 223 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਗੁਰਨਾਮ ਸਿੰਘ ਅਤੇ ਸਹਾਇਕ ਥਾਣੇਦਾਰ ਰਜਵੰਤ ਕੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੌਰਾਨ ਇਲਾਕੇ ਵਿੱਚ ਮੌਜੂਦ ਸੀ। ਇਸ ਦੌਰਾਨ, ਮੁਖਬਰਾਂ ਤੋਂ ਸੂਚਨਾ ਮਿਲੀ ਕਿ ਉਕਤ ਪਿੰਡਾਂ ਵਿੱਚ ਕੁਝ ਵਿਅਕਤੀਆਂ ਨੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾ ਦਿੱਤੀ ਹੈ।ਪੁਲਿਸ ਨੇ ਦੱਸਿਆ ਕਿ ਮੁੱਖ ਦੋਸ਼ੀਆਂ ਦੀ ਪਛਾਣ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਲਾਕੇ ਵਿੱਚ ਅੱਗ ਲਗਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
Get all latest content delivered to your email a few times a month.