ਤਾਜਾ ਖਬਰਾਂ
ਬਾਲ ਕਿਸ਼ਨ
ਫ਼ਿਰੋਜ਼ਪੁਰ, 30 ਨਵੰਬਰ- ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਰਫ਼ਤਾਰ ਕੀਤਾ ਹੈ। ਪੁਲਿਸ ਨੇ ਦੋਸ਼ੀ ਖਿਲਾਫ 301 (1) ਅਤੇ 317 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਸੁਖਦੇਵ ਰਾਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਪਾਰਟੀ ਬੀਤੇ ਦਿਨ ਸ਼ਹੀਦ ਊਧਮ ਸਿੰਘ ਚੋਂਕ ਪਾਸ ਗਸ਼ਤ ਕਰ ਰਹੀ ਸੀ। ਇਸ ਦੌਰਾਨ, ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਜਗਜੀਤ ਪੁੱਤਰ ਕਾਲਾ, ਵਾਸੀ ਪਿੰਡ ਦੋਦੇ, ਥਾਣਾ ਕਾਲੜਾ, ਜ਼ਿਲ੍ਹਾ ਤਰਨਤਾਰਨ, ਚੋਰੀਆਂ ਕਰਨ ਦਾ ਆਦੀ ਹੈ ਅਤੇ ਇਸ ਸਮੇਂ ਚੋਰੀ ਕੀਤਾ ਮੋਟਰਸਾਈਕਲ ਵੇਚਣ ਲਈ ਨੇੜੇ ਬਜਾਜ ਡੇਅਰੀ ਪਾਸ ਖਾਲੀ ਜਗ੍ਹਾ ’ਤੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਿਸ ਪਾਰਟੀ ਨੇ ਫੌਰੀ ਕਾਰਵਾਈ ਕਰਦਿਆਂ ਉਕਤ ਥਾਂ ’ਤੇ ਛਾਪੇਮਾਰੀ ਕੀਤੀ ਅਤੇ ਦੋਸ਼ੀ ਨੂੰ ਇੱਕ ਐੱਚਐੱਫ ਡੀਲਕਸ ਮੋਟਰਸਾਈਕਲ ਬਿਨਾਂ ਨੰਬਰ ਸਮੇਤ ਕਾਬੂ ਕਰ ਲਿਆ। ਪੁਲਿਸ ਨੇ ਦੱਸਿਆ ਕਿ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਜਾਂਚ ਚਲ ਰਹੀ ਹੈ।
Get all latest content delivered to your email a few times a month.