ਤਾਜਾ ਖਬਰਾਂ
ਬਾਲ ਕਿਸ਼ਨ
ਫ਼ਿਰੋਜ਼ਪੁਰ, 7 ਦਸੰਬਰ- ਫ਼ਿਰੋਜ਼ਪੁਰ ਦੇ ਕਿੱਲੇ ਵਾਲਾ ਚੌਂਕ ਨੇੜੇ ਤਿੰਨ ਝਪਟਮਾਰਾਂ ਵਲੋਂ ਇੱਕ ਵਿਦਿਆਰਥੀ ਦਾ ਮੋਬਾਇਲ ਫੋਨ ਖੋਹਣ ਦੀ ਘਟਨਾ ਸਾਹਮਣੇ ਆਈ ਹੈ। ਇਸ ਸਬੰਧ ਵਿੱਚ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਤਿੰਨ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਧਾਰਾ 304 (2) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਅੰਸ਼ ਪੁੱਤਰ ਗਗਨ ਕੁਮਾਰ, ਵਾਸੀ ਮਕਾਨ ਨੰਬਰ 145-ਡੀ, ਰਾਮ ਨਗਰ, ਅੰਬਾਲਾ (ਹਰਿਆਣਾ) ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਹ ਆਪਣੇ ਸਾਥੀਆਂ ਸਮੇਤ ਦਾਸ ਐਂਡ ਬਰਾਊਨ ਸਕੂਲ, ਬਾਰਡਰ ਰੋਡ ਵਿਖੇ ਖੇਡਾਂ ਵਿੱਚ ਹਿੱਸਾ ਲੈਣ ਲਈ ਆਇਆ ਸੀ। ਮਿਤੀ 6 ਦਸੰਬਰ 2024 ਨੂੰ ਕਰੀਬ ਸਵੇਰੇ 6:30 ਵਜੇ, ਜਦੋਂ ਉਹ ਫਿਰੋਜ਼ਪੁਰ ਰੇਲਵੇ ਸਟੇਸ਼ਨ ਤੋਂ ਸਕੂਲ ਪੈਦਲ ਜਾ ਰਿਹਾ ਸੀ, ਤਦ ਕਿਲੇ ਵਾਲਾ ਚੌਂਕ ਤੋਂ ਥੋੜ੍ਹਾ ਅੱਗੇ ਇੱਕ ਮੋਟਰਸਾਈਕਲ ’ਤੇ ਤਿੰਨ ਨੌਜਵਾਨ ਆਏ ਅਤੇ ਉਸ ਦਾ ਮੋਬਾਇਲ ਫੋਨ ਝਪਟ ਮਾਰ ਕੇ ਖੋਹ ਲਿਆ। ਅਪਰਾਧੀ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਦੇਵ ਰਾਜ ਨੇ ਦੱਸਿਆ ਕਿ ਵਿਦਿਆਰਥੀ ਦੇ ਬਿਆਨਾਂ ’ਤੇ ਤਿੰਨ ਅਣਪਛਾਤੇ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਦੋਸ਼ੀਆਂ ਦੀ ਪਛਾਣ ਅਤੇ ਗਿ੍ਰਫਤਾਰੀ ਲਈ ਕਾਰਵਾਈ ਕਰ ਰਹੀ ਹੈ।
Get all latest content delivered to your email a few times a month.