> Bolda Punjab -ਹਿਮਾਚਲ: ਡੂੰਘੀ ਖੱਡ ’ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ
IMG-LOGO
ਹੋਮ ਹਿਮਾਚਲ : ਹਿਮਾਚਲ: ਡੂੰਘੀ ਖੱਡ ’ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ

ਹਿਮਾਚਲ: ਡੂੰਘੀ ਖੱਡ ’ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ

Admin user - Dec 10, 2024 03:06 PM
IMG

ਕੁੱਲੂ, (ਹਿਮਾਚਲ ਪ੍ਰਦੇਸ਼), 10 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਐਨੀ ਇਲਾਕੇ ਵਿਚ ਇਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਸਵਾਰੀਆਂ ਨਾਲ ਭਰੀ ਇਕ ਨਿੱਜੀ ਬੱਸ ਡੂੰਘੀ ਖੱਡ ਵਿਚ ਡਿੱਗਣ ਕਾਰਨ ਕਈ ਲੋਕਾਂ ਦੀ ਮੌਤ ਹੋ ਜਾਣ ਦਾ ਖਦਸ਼ਾ ਹੈ, ਜਦਕਿ ਕਈ ਲੋਕ ਜ਼ਖਮੀ ਹੋਏ ਹਨ। ਜਾਣਕਾਰੀ ਅਨੁਸਾਰ ਅੱਜ ਸਵੇਰੇ ਇਕ ਪ੍ਰਾਈਵੇਟ ਬੱਸ ਕਾਰਸੋਗ ਜਾ ਰਹੀ ਸੀ। ਇਸ ਦੌਰਾਨ ਸਵੇਰੇ ਕਰੀਬ ਸਾਢੇ ਗਿਆਰਾਂ ਵਜੇ ਬੱਸ ਸਵਦ-ਨਿਗਾਨ ਰੋਡ ’ਤੇ ਸ਼ਕਲਾਦ ਨੇੜੇ ਡੂੰਘੀ ਖਾਈ ’ਚ ਜਾ ਡਿੱਗੀ। ਹਾਦਸੇ ਤੋਂ ਬਾਅਦ ਮੌਕੇ ’ਤੇ ਹਾਹਾਕਾਰ ਮੱਚ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੇ ਪਰਖੱਚੇ ਉੱਡ ਗਏ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੌਰਾਨ ਬੱਸ ਵਿਚ 25 ਲੋਕ ਸਵਾਰ ਸਨ। ਸੂਚਨਾ ਮਿਲਦੇ ਹੀ ਪੁਲਿਸ ਟੀਮ ਵੀ ਮੌਕੇ ਲਈ ਰਵਾਨਾ ਹੋ ਗਈ। ਘਟਨਾ ਵਾਲੀ ਥਾਂ ’ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਪੁਲਿਸ ਦੇ ਨਾਲ-ਨਾਲ ਪ੍ਰਸ਼ਾਸਨ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.