>
ਤਾਜਾ ਖਬਰਾਂ
ਜਗਦੀਸ਼ ਥਿੰਦ
ਸੈਕਰਾਮੈਂਟੋ, ਕੈਲੀਫੋਰਨੀਆ, 11 ਜਨਵਰੀ- ਕੈਲੀਫੋਰਨੀਆ ਦੇ ਜੰਗਲ ਨੂੰ ਲੱਗੀ ਅੱਗ ਵਲੋਂ ਮਚਾਈ ਵੱਡੀ ਤਬਾਹੀ ਦੇ ਦਰਮਿਆਨ ਸਿੱਖ ਸੰਸਥਾਵਾਂ ਮਦਦ ਲਈ ਅੱਗੇ ਆਈਆਂ ਹਨ। ਗੁਰੂ ਘਰਾਂ ਦੇ ਪ੍ਰਬੰਧਕ ਤੇ ਹੋਰ ਸਿੱਖ ਸੰਸਥਾਵਾਂ ਅੱਗ ਨਾਲ ਪ੍ਰਭਾਵਿਤ ਲੋਕਾਂ ਨੂੰ ਖਾਣ ਪੀਣ ਦੀਆਂ ਵਸਤਾਂ ਤੋਂ ਇਲਾਵਾ ਹੋਰ ਲੜੀਂਦਾ ਸਮਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਨ੍ਹਾਂ ਸੰਸਥਾਵਾਂ ਤੇ ਗੁਰੂ ਘਰਾਂ ਵਿਚ ਪ੍ਰਮੁੱਖ ਤੌਰ ’ਤੇ ਖਾਲਸਾ ਏਡ, ਗੁਰਦੁਆਰਾ ਫਰੀਮਾਂਟ, ਗੁਰਦੁਆਰਾ ਯੂਬਾ ਸਿਟੀ,ਗੁਰਦੁਆਰਾ ਵੈਸਟ ਸੈਕਰਾਮੈਂਟੋ, ਗੁਰਦੁਆਰਾ ਬਰਾਡਸ਼ਾਅ ਸੈਕਰਾਮੈਂਟੋ, ਲਾਸ ਏਂਜਲਸ ਖੇਤਰ ਵਿਚਲੇ ਸਾਰੇ ਗੁਰੂ ਘਰ ਸ਼ਾਮਿਲ ਹਨ। ਦੱਸ ਦੇਈਏ ਕਿ ਅੱਗ ਬੁਝਾਊ ਅਮਲੇ ਨੂੰ ਕੁਝ ਹੱਦ ਤੱਕ ਅੱਗ ਬੁਝਾਉਣ ਵਿਚ ਸਫ਼ਲਤਾ ਮਿਲੀ ਹੈ ਪਰੰਤੂ ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਖੇਤਰ ਵਿਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਿਸ ਕਾਰਨ ਅੱਗ ਹੋਰ ਭੜਕ ਸਕਦੀ ਹੈ। ਲਾਸ ਏਂਜਲਸ ਕਾਊਂਟੀ ਡਾਕਟਰੀ ਜਾਂਚ ਅਧਿਕਾਰੀਆਂ ਅਨੁਸਾਰ ਅੱਗ ਨਾਲ ਸੜ ਕੇ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ, ਜਦ ਕਿ 56 ਵਰਗ ਮੀਲ ਵਿਚ ਫੈਲਿਆ 36000 ਏਕੜ ਜੰਗਲੀ ਰਕਬਾ ਸੜ ਕੇ ਸਵਾਹ ਹੋ ਗਿਆ ਹੈ।
Get all latest content delivered to your email a few times a month.