>
ਤਾਜਾ ਖਬਰਾਂ
ਤਰਨਤਾਰਨ, 19 ਜਨਵਰੀ- ਤਰਨਤਾਰਨ ਦੇ ਪ੍ਰਸਿੱਧ ਕਾਰੋਬਾਰੀ ਕੋਲੋਂ ਵਿਦੇਸ਼ ਬੈਠੇ ਗੈਂਗਸਟਰ ਲੰਡਾ ਹਰੀਕੇ ਨੇ 50 ਲੱਖ ਦੀ ਫਿਰੋਤੀ ਮੰਗੀ ਹੈ। ਜਿਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਉਕਤ ਕਾਰੋਬਾਰੀ ਦੀ ਸ਼ਿਕਾਇਤ ’ਤੇ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। 72 ਸਾਲਾ ਕਾਰੋਬਾਰੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ 16 ਜਨਵਰੀ ਨੂੰ ਸ਼ਾਮ ਕਰੀਬ ਸਾਢੇ 4 ਵਜੇ ਜਦੋਂ ਉਹ ਆਪਣੇ ਜਨਰਲ ਸਟੋਰ ’ਤੇ ਮੌਜੂਦ ਸੀ ਤਾਂ ਉਸਦੇ ਫੋਨ ਉੱਪਰ ਵਟਸਐੱਪ ਕਾਲ ਆਈ। ਅੱਗੋਂ ਬੋਲਣ ਵਾਲੇ ਨੇ ਆਪਣੇ ਆਪ ਨੂੰ ਲੰਡਾ ਹਰੀਕੇ ਦੱਸਿਆ ਤੇ ਉਸ ਕੋਲੋਂ 50 ਲੱਖ ਦੀ ਫਿਰੋਤੀ ਮੰਗੀ। ਨਾ ਦੇਣ ਦੀ ਸੂਰਤ ਵਿਚ ਉਸਦੇ ਪਰਿਵਾਰ ਦਾ ਜਾਨੀ ਨੁਕਸਾਨ ਕਰਨ ਦੀ ਧਮਕੀ ਵੀ ਦਿੱਤੀ। ਥਾਣਾ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੇ ਅਧਾਰ ’ਤੇ ਲੰਡਾ ਹਰੀਕੇ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਅਗਲੀ ਜਾਂ ਲਈ ਏਐੱਸਆਈ ਸੁਰਜੀਤ ਸਿੰਘ ਦੀ ਡਿਊਟੀ ਲਗਾਈ ਗਈ ਹੈ।
Get all latest content delivered to your email a few times a month.