>
ਤਾਜਾ ਖਬਰਾਂ
ਸ਼੍ਰੀ ਕੀਰਤਪੁਰ ਸਾਹਿਬ, 19 ਜਨਵਰੀ- ਪਿੰਡ ਪ੍ਰਿਥੀਪੁਰ ਬੂੰਗਾ ਵਿਖੇ ਘਰ ’ਚ ਸਮਾਨ ਸੁੱਟਣ ਲਈ ਆਈ ਟਰੈਕਟਰ ਟਰਾਲੀ ਹੇਠਾਂ ਆਉਣ ਕਾਰਨ ਇਕ ਚਾਰ ਸਾਲ ਦੀ ਬੱਚੀ ਦੀ ਮੌਤ ਹੋ ਗਈ। ਇੰਸਪੈਕਟਰ ਨਵਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਦੇ ਸਾਬਕਾ ਸਰਪੰਚ ਨੇ ਇਸ ਬਾਰੇ ਸੂਚਨਾ ਦਿੱਤੀ ਗਈ ਸੀ। ਇਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਪਰ ਮ੍ਰਿਤਕ ਬੱਚੀ ਦੇ ਪਿਤਾ ਨੇ ਕੋਈ ਵੀ ਕਾਨੂੰਨੀ ਕਾਰਵਾਈ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਮ੍ਰਿਤਕ ਬੱਚੀ ਹਰਨੂਰ ਕੌਰ ਦੇ ਪਿਤਾ ਗੁਰਦੀਪ ਸਿੰਘ ਨੇ ਦੱਸਿਆ ਕਿ ਉਹ ਘਰੋਂ ਬਾਹਰ ਸਨ ਤਾਂ ਉਨ੍ਹਾਂ ਦੀ ਭਰਜਾਈ ਨੇ ਫੋਨ ਕਰਕੇ ਦੱਸਿਆ ਕਿ ਘਰ ’ਚ ਲੱਕੜ ਸੁੱਟਣ ਲਈ ਆਈ ਟਰਾਲੀ ਹੇਠਾਂ ਆਉਣ ਨਾਲ ਹਰਨੂਰ ਗੰਭੀਰ ਜ਼ਖਮੀ ਹੋ ਗਈ ਹੈ। ਉਸ ਨੂੰ ਬੂੰਗਾ ਸਾਹਿਬ ਵਿਖੇ ਇਕ ਨਿਜੀ ਹਸਪਤਾਲ ’ਚ ਇਲਾਜ ਲਈ ਲੈ ਕੇ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
Get all latest content delivered to your email a few times a month.