>
ਤਾਜਾ ਖਬਰਾਂ
ਫ਼ਿਰੋਜ਼ਪੁਰ, 3 ਫਰਵਰੀ (ਬਾਲ ਕਿਸ਼ਨ)– ਲੜਕੀ ਨੂੰ ਵਿਆਹ ਕਰਾਉਣ ਦੀ ਨੀਅਤ ਨਾਲ ਅਣ ਦੱਸੀ ਜਗ੍ਹਾ ’ਤੇ ਰੱਖਣ ਦੇ ਦੋਸ਼ ਵਿਚ ਥਾਣਾ ਕੁੱਲਗੜ੍ਹੀ ਪੁਲਿਸ ਨੇ 4 ਬਾਏ ਨੇਮ ਵਿਅਕਤੀਆਂ ਅਤੇ ਕੁਝ ਅਣਪਛਾਤੇ ਵਿਅਕਤੀਆਂ ਖਿਲਾਫ 127, 3 (5) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਲੜਕੀ ਦੇ ਭਰਾ ਨੇ ਦੱਸਿਆ ਕਿ ਉਸ ਦੀ ਛੋਟੀ ਭੈਣ ਉਮਰ 24 ਸਾਲ ਜੋ ਅਜੇ ਕੁਆਰੀ ਹੈ ਤੇ ਮਿਤੀ 16 ਜਨਵਰੀ 2025 ਨੂੰ ਵਕਤ ਕਰੀਬ 3.30 ਪੀਐੱਮ ਦੇ ਸਕੂਲ ਛੁੱਟੀ ਹੋਣ ਤੋਂ ਬਾਅਦ ਦੋਸ਼ੀ ਯਾਕੂਬ ਉਰਫ ਹੈਪੀ ਪੁੱਤਰ ਮੰਗਲ ਨੇ ਅਮਰਜੀਤ ਕੌਰ ਪਤਨੀ ਮੰਗਲ, ਮੰਗਲ ਪੁੱਤਰ ਸੰਮਾ, ਸਾਗਰ ਪੁੱਤਰ ਮੰਗਲਾ ਅਤੇ ਕੁਝ ਅਣਪਛਾਤੇ ਵਿਅਕਤੀ ਹਮਮਸ਼ਵਰਾ ਹੋ ਕੇ ਉਸ ਦੀ ਭੈਣ ਨੂੰ ਕਿਸੇ ਅਣਦੱਸੀ ਜਗ੍ਹਾ ’ਤੇ ਵਿਆਹ ਕਰਾਉਣ ਦੀ ਨੀਅਤ ਨਾਲ ਰੱਖਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
Get all latest content delivered to your email a few times a month.