>
ਤਾਜਾ ਖਬਰਾਂ
ਮਾਨਸਾ, 3 ਜਨਵਰੀ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਪ੍ਰਗਟ ਸਿੰਘ ਦੇ ਘਰ ਦੇ ਬਾਹਰ ਦੇਰ ਰਾਤ ਮੋਟਰਸਾਈਕਲ ਸਵਾਰਾਂ ਨੇ ਫਾਈਰਿੰਗ ਕਰ ਦਿੱਤੀ। ਹਮਲਵਾਰਾਂ ਨੇ ਗੇਟ ’ਤੇ ਗੋਲੀਆਂ ਚਲਾਈਆਂ। ਪਤਾ ਲੱਗਾ ਹੈ ਕਿ ਹਮਲਵਾਰਾਂ ਨੇ ਦੋ ਗੋਲੀਆਂ ਚਲਾਈਆਂ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਪੁਲਿਸ ਨੂੰ ਗੇਟ ’ਤੇ ਇਕ ਗੋਲੀ ਦਾ ਨਿਸ਼ਾਨ ਵੀ ਮਿਲਿਆ ਹੈ। ਦੱਸਣਾ ਬਣਦਾ ਹੈ ਕਿ ਪ੍ਰਗਟ ਸਿੰਘ ਮੂਸੇਵਾਲਾ ਦੇ ਗਾਣਿਆਂ ਵਿਚ ਵੀ ਕੰਮ ਕਰ ਚੁੱਕਾ ਹੈ ਅਤੇ ਉਹ ਟਰਾਂਸਪੋਰਟ ਦਾ ਕੰਮ ਕਰਦਾ ਹੈ। ਪਤਾ ਲੱਗਾ ਹੈ ਕਿ ਹਮਲਵਾਰਾਂ ਨੇ 30 ਲੱਖ ਰੁਪਏ ਦੀ ਫਿਰੌਤੀ ਮੰਗੀ ਹੈ। ਹਾਲੇ ਤੱਕ ਕਿਸੇ ਗਰੋਹ ਨੇ ਇਸ ਧਮਕੀ ਦੀ ਜਿੰਮੇਵਾਰੀ ਨਹੀਂ ਲਈ ਹੈ। ਪਰਿਵਾਰ ਨੂੰ ਇੰਗਲੈਂਡ ਦੇ ਇਕ ਨੰਬਰ ਤੋਂ ਕਾਲ ਅਤੇ ਮੈਸੇਜ ਆਇਆ। ਦੱਸਣਾ ਬਣਦਾ ਹੈ ਕਿ 10 ਦਿਨ ਪਹਿਲਾਂ ਪ੍ਰਗਟ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਵੀ ਦਰਜ ਕਰਵਾਈ ਸੀ। ਡੀ.ਐਸ.ਪੀ. ਬੂਟਾ ਸਿੰਘ ਗਿੱਲ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Get all latest content delivered to your email a few times a month.