>
ਤਾਜਾ ਖਬਰਾਂ
ਬਾਲ ਕਿਸ਼ਨ
ਫਿਰੋਜ਼ਪੁਰ, 5 ਫਰਵਰੀ- ਸਮਾਜ ਨੂੰ ਟੀ. ਬੀ. ਮੁਕਤ ਕਰਨ ਲਈ 100 ਦਿਨਾਂ ਟੀ. ਬੀ. ਜਾਗਰੂਕਤਾ ਮੁਹਿੰਮ ਤਹਿਤ ਗਰੀਨ ਪਾਰਕ ਫਿਰੋਜਪੁਰ ਵਿਖੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਪ੍ਰਧਾਨਗੀ ਅਤੇ ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਸਤਿੰਦਰ ਕੌਰ ਦੀ ਅਗਵਾਈ ਹੇਠ ਲੋਕਾਂ ਨੂੰ ਟੀ. ਬੀ. ਬਾਰੇ ਜਾਗਰੂਕ ਕੀਤਾ ਗਿਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸਰਕਾਰ ਵਲੋਂ ਇਹ ਟੀ.ਬੀ. ਮੁਕਤ ਭਾਰਤ ਪ੍ਰੋਗਰਾਮ ਤਹਿਤ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ 100 ਦਿਨਾਂ ਟੀ.ਬੀ. ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਵਿੱਚ ਜ਼ਰੂਰਤ ਮੰਦ ਲੋਕਾਂ ਦੇ ਟੀ.ਬੀ. ਦੇ ਟੈਸਟ, ਐਕਸਰੇ ਆਦਿ ਸਾਰੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਲੋਕਾਂ ਨੂੰ ਚੰਗੀ ਸਿਹਤ ਪ੍ਰਦਾਨ ਕਰਨ ਲਈ ਹਰ ਯੋਗ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਕੈਂਪ ਲਗਾ ਕੇ ਲੋਕਾਂ ਨੂੰ ਟੀ.ਬੀ. ਬਾਰੇ ਜਾਗਰੂਕ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਸਕਰੀਨਿੰਗ ਵੀ ਕੀਤੀ ਜਾਵੇਗੀ। ਇਸ ਮੌਕੇ ਟੀ.ਬੀ. ਕਲੀਨਿਕ ਸਿਵਲ ਹਸਪਤਾਲ ਫਿਰੋਜ਼ਪੁਰ ਤੋਂ ਰਾਜ ਕੁਮਾਰ ਫਾਰਮੇਸੀ ਅਫ਼ਸਰ, ਰਾਜਦੀਪ ਸਿੰਘ ਟੀ.ਬੀ.ਐਚ.ਵੀ., ਹਰਮਿੰਦਰ ਸਿੰਘ ਟੀ.ਬੀ.ਐਚ.ਵੀ. ਅਤੇ ਅਕਸ਼ੇ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਟੀ.ਬੀ. ਸਕਰੀਨਿੰਗ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਲਈ ਵਿਸ਼ੇਸ਼ ਧਿਆਨ ਰੱਖਣ ਅਤੇ ਇਸ ਬਿਮਾਰੀ ਦੇ ਟੈਸਟ ਕਰਵਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਟੀ.ਬੀ. ਮੁਕਤ ਭਾਰਤ ਮੁਹਿੰਮ ਵਿੱਚ ਸਹਿਯੋਗ ਕਰਨ ਲਈ ਸਹੁੰ ਚੁੱਕ ਸਮਾਰੋਹ ਕੀਤਾ ਗਿਆ ਜਿਸ ਵਿੱਚ ਤਰਨਜੀਤ ਸਿੰਘ ਪ੍ਰਧਾਨ ਯੂਥ ਸੇਵਾਵਾਂ ਕਲੱਬ ਲੰਗੇਆਣਾ ਆਪਣੇ ਮੈਂਬਰਾਂ ਨਾਲ ਹਾਜ਼ਰ ਹੋਏ ਅਤੇ ਇਸ ਮੁਹਿੰਮ ਵਿੱਚ ਯੋਗਦਾਨ ਪਾਉਣ ਅਤੇ ਆਪਣੇ ਪਿੰਡ ਤੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਕੈਂਪ ਲਗਾ ਕੇ ਟੀ.ਬੀ. ਦੇ ਮਰੀਜ਼ਾਂ ਦੀ ਸਕਰੀਨਿੰਗ ਕਰਨ ਦਾ ਪ੍ਰਣ ਕੀਤਾ।
Get all latest content delivered to your email a few times a month.