>
ਤਾਜਾ ਖਬਰਾਂ
ਬਠਿੰਡਾ, 5 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਦੇ ਆਦੇਸ਼ਾਂ ਅਨੁਸਾਰ ਹੇਠ ਅੱਜ ਇੱਥੇ ਸਥਾਨਕ ਸਰਕਾਰੀ ਰਜਿੰਦਰਾ ਕਾਲਜ ਵਿਖੇ ਸਮਾਜਿਕ ਨਿਆਂ ਅਤੇ ਅਧਿਕਾਰਤਾਂ ਵਿਭਾਗ ਵਲੋਂ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਆਪੋਂ-ਆਪਣੇ ਵਿਭਾਗ ਨਾਲ ਸਬੰਧਤ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਸੈਮੀਨਾਰ ਦੌਰਾਨ ਬਲਾਕ ਬਠਿੰਡਾ ਦੀਆਂ ਪੰਚਾਇਤਾਂ ਵਲੋਂ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਗਈ। ਸੈਮੀਨਾਰ ਦੌਰਾਨ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾਂ ਅਫ਼ਸਰ ਸ. ਬਰਿੰਦਰ ਸਿੰਘ ਨੇ ਪਹੁੰਚੀਆਂ ਪ੍ਰਮੁੱਖ ਸ਼ਖਸ਼ੀਅਤਾਂ ਤੋਂ ਇਲਾਵਾ ਬਲਾਕ ਬਠਿੰਡਾ ਦੇ ਸਰਪੰਚਾਂ ਅਤੇ ਮੈਂਬਰਾਂ ਨੂੰ ਜੀ ਆਇਆ ਆਖਦਿਆਂ ਕਿਹਾ ਕਿ ਇਸ ਸੈਮੀਨਾਰ ਦਾ ਮੁੱਖ ਮੰਤਵ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਵੱਧ ਤੋਂ ਵੱਧ ਲੋਕਾਂ ਤੱਕ ਲੋਕ ਭਲਾਈ ਸਕੀਮਾਂ ਦਾ ਲਾਹਾ ਪਹੁੰਚਾਉਣਾ ਯਕੀਨੀ ਬਣਾਉਣਾ ਹੈ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਵਾਂਝਾ ਨਾ ਰਹਿ ਸਕੇ। ਇਸ ਮੌਕੇ ਸ. ਬਰਿੰਦਰ ਸਿੰਘ ਨੇ ਆਪਣੇ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਉਂਦਿਆ ਕਿਹਾ ਕਿ ਜੇਕਰ ਉਨ੍ਹਾਂ ਨੇ ਕਿਸੇ ਵੀ ਭਲਾਈ ਸਕੀਮ ਸਬੰਧੀ ਜਾਣਕਾਰੀ ਲੈਣੀ ਹੋਵੇ ਤਾਂ ਉਹ ਦਫਤਰੀ ਸਮੇਂ ਦੌਰਾਨ ਆ ਕੇ ਉਨ੍ਹਾਂ ਦੇ ਵਿਭਾਗ ਨਾਲ ਸੰਬਧਤ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ। ਇਸ ਤੋਂ ਪਹਿਲਾਂ ਤਹਿਸੀਲ ਸਮਾਜਿਕ ਨਿਆਂ ਤੇ ਅਧਿਕਾਰਤਾਂ ਅਫਸਰ ਸ੍ਰੀ ਅਸ਼ੋਕ ਕੁਮਾਰ ਨੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਵਲੋਂ ਮੁਹੱਈਆ ਕਰਵਾਈਆ ਜਾਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਜਿਵੇਂ ਕਿ ਆਸ਼ੀਰਵਾਦ, ਅੰਤਰਜਾਤੀ ਵਿਆਹ, ਅੱਤਿਆਚਾਰ ਰੋਕਥਾਮ ਐਕਟ 1989, ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ., ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਓ.ਬੀ.ਸੀ., ਪ੍ਰੀ-ਮੈਟ੍ਰਿਕ ਸਕਾਲਰਸ਼ਿਪ (ਘੱਟ ਗਿਣਤੀ), ਪੋਸਟ ਮੈਟ੍ਰਿਕ ਸਕਾਲਰਸ਼ਿਪ (ਘੱਟ ਗਿਣਤੀ) ਅਤੇ ਮੈਰਿਟ-ਕਮ-ਮੀਨਜ਼ ਸਕਾਲਰਸ਼ਿਪ (ਘੱਟ ਗਿਣਤੀ) ਆਦਿ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨੁਮਾਇੰਦੇ ਮੈਡਮ ਅੰਕ੍ਰਿਤੀ ਨੇ ਪ੍ਰਧਾਨ ਮੰਤਰੀ ਵੰਦਨਾ ਯੋਜਨਾ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੀਆਂ ਪੈਨਸ਼ਨਾਂ ਜਿਵੇਂ ਕਿ ਬਜ਼ੁਰਗ, ਦਿਵਿਆਂਗ, ਵਿਧਵਾ, ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਪੈਨਸ਼ਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਵਨ ਸਟਾਪ ਸਖੀ ਸੈਂਟਰ ਤੋਂ ਆਏ ਮੈਡਮ ਗੁਰਵਿੰਦਰ ਕੌਰ ਨੇ ਸਖੀ ਵਨ ਸਟਾਪ ਸੈਂਟਰ ਦੁਆਰਾਂ ਔਰਤਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ। ਇਸ ਤੋਂ ਇਲਾਵਾ ਉਨਾਂ ਇਹ ਵੀ ਕਿਹਾ ਕਿ ਲੜਕੀ ਜਾਂ ਔਰਤਾਂ ਕਿਸੇ ਵੀ ਸਮੇਂ ਬਾਹਰ ਇਮਤਿਹਾਨ ਲਈ ਜਾਂ ਕਿਸੇ ਨਿੱਜੀ ਕੰਮ ਲਈ ਗਏ ਹਨ ਤਾਂ ਉਹ ਉਥੋਂ ਦੇ ਸਖੀ ਸੈਂਟਰ ਨਾਲ ਸੰਪਰਕ ਕਰਕੇ ਉੱਥੇ ਮੁਫਤ ਰਹਿ ਸਕਦੀਆਂ ਹਨ। ਇਸ ਦੌਰਾਨ ਸਰਕਾਰੀ ਰਜਿੰਦਰਾ ਕਾਲਜ ਦੇ ਪ੍ਰੋ. ਅੰਮ੍ਰਿਤਪਾਲ ਸਿੰਘ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਕਾਰਨਾਂ ਅਤੇ ਇਸ ਤੋਂ ਬਚਾਅ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਲੀਡ ਬੈਂਕ ਵੱਲੋਂ ਮੈਡਮ ਰੀਤੂ ਬਾਲਾ ਨੇ ਬੈਂਕ ਨਾਲ ਸਬੰਧਿਤ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਇਆ। ਇਸ ਦੌਰਾਨ ਸਟੇਟ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਦੇ ਪ੍ਰਿੰਸੀਪਲ ਮਿਸ ਰਾਜਨੀਤ ਕੋਹਲੀ ਵੱਲੋਂ ਕਾਲਜ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਤਰ੍ਹਾਂ ਦੇ ਕੋਰਸਾਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਹੁਨਰ ਤੋਂ ਰੁਜ਼ਗਾਰ ਤੱਕ ਦੇ ਮੁਫਤ ਕੋਰਸਾਂ ਬਾਰੇ ਵੀ ਆਪਣੀ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਨੋਜਵਾਨ ਇਨ੍ਹਾਂ ਕੋਰਸਾਂ ਸਦਕਾ 100 ਫੀਸਦੀ ਰੁਜ਼ਗਾਰ ਦੇ ਕਾਬਲ ਬਣ ਸਕਦੇ ਹਨ। ਇਸ ਦੌਰਾਨ ਪੁਲਿਸ ਵਿਭਾਗ ਦੇ ਏ.ਐਸ.ਆਈ. ਸ. ਹਾਕਮ ਸਿੰਘ ਨੇ ਟਰੈਫਿਕ ਨਿਯਮਾਂ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਡਮੁੱਲੀ ਅਤੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਡੀਐਸਪੀ ਸ਼੍ਰੀ ਕਰਮਜੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਪੰਕਜ ਕੁਮਾਰ ਤੋਂ ਇਲਾਵਾ ਬਲਾਕ ਬਠਿੰਡਾ ਦੇ ਸਰਪੰਚ, ਪੰਚ ਅਤੇ ਕਾਲਜ ਦੇ ਵਿਦਿਆਰਥੀ ਆਦਿ ਹਾਜ਼ਰ ਸਨ।
Get all latest content delivered to your email a few times a month.