> Bolda Punjab -ਬੱਚਿਆਂ ਵਿੱਚ ਹੋਣ ਵਾਲੀ ਟੀਬੀ ਦੀ ਬਿਮਾਰੀ ਸਬੰਧੀ ਸਿਹਤ ਵਿਭਾਗ ਵੱਲੋਂ ਵਰਕਸ਼ਾਪ ਕਰਵਾਈ
IMG-LOGO
ਹੋਮ ਪੰਜਾਬ : ਬੱਚਿਆਂ ਵਿੱਚ ਹੋਣ ਵਾਲੀ ਟੀਬੀ ਦੀ ਬਿਮਾਰੀ ਸਬੰਧੀ ਸਿਹਤ ਵਿਭਾਗ...

ਬੱਚਿਆਂ ਵਿੱਚ ਹੋਣ ਵਾਲੀ ਟੀਬੀ ਦੀ ਬਿਮਾਰੀ ਸਬੰਧੀ ਸਿਹਤ ਵਿਭਾਗ ਵੱਲੋਂ ਵਰਕਸ਼ਾਪ ਕਰਵਾਈ

Admin user - Feb 13, 2025 05:32 PM
IMG

ਫਿਰੋਜ਼ਪੁਰ, 13 ਫਰਵਰੀ (ਬਾਲ ਕਿਸ਼ਨ)- ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਵਰਲਡ ਹੈੱਲਥ ਪਾਰਟਨਰਜ਼ ਅਤੇ ਸਾਥੀ ਸੰਸਥਾ ਦੇ ਸਹਿਯੋਗ ਨਾਲ ਫਿਰੋਜ਼ਪੁਰ ਵਿਖੇ ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੱਚਿਆਂ ਦੇ ਵਿੱਚ ਹੋਣ ਵਾਲੀ ਟੀਬੀ ਸਬੰਧੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ । ਇਸ ਵਰਕਸ਼ਾਪ ਦਾ ਸੰਚਾਲਨ ਵਰਲਡ ਹੈੱਲਥ ਪਾਰਟਨਰਜ਼ ਦੇ ਸਟੇਟ ਟੈਕਨੀਕਲ ਮੈਨੇਜਰ ਡਾ. ਸਤੀਸ਼ ਪੰਧੇਰ, ਜ਼ਿਲ੍ਹਾ ਪ੍ਰੋਜੈਕਟ ਕੋਆਰਡੀਨੇਟਰਡਾਕਟਰ ਅਭਿਸ਼ੇਕ ਸ਼ਰਮਾ ਵੱਲੋਂ ਕੀਤਾ ਗਿਆ । ਇਸ ਵਰਕਸ਼ਾਪ ਵਿੱਚ ਡਾਕਟਰ ਈਸ਼ਾ ਨਰੂਲਾ ਬੱਚਿਆਂ ਦੇ ਰੋਗਾਂ ਦੇ ਮਾਹਿਰ ਵੱਲੋਂ ਬੱਚਿਆਂ ਵਿੱਚ ਹੋਣ ਵਾਲੀ ਟੀਬੀ ਦੀ ਬਿਮਾਰੀ ਸਬੰਧੀ ਵਿਸਥਾਰਤ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਇਸ ਵਰਕਸ਼ਾਪ ਦਾ ਉਦੇਸ਼ ਬਾਲ ਟੀਬੀ ਦੇ ਲੱਛਣ, ਇਲਾਜ ਅਤੇ ਪ੍ਰਬੰਧਨ ਵਿੱਚ ਸਿਹਤ ਪੇਸ਼ੇਵਰਾਂ ਦੇ ਹੁਨਰ ਅਤੇ ਗਿਆਨ ਨੂੰ ਵਧਾਉਣਾ ਸੀ, ਸੋ ਇਸ ਵਰਕਸ਼ਾਪ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੇ ਮੈਡੀਕਲ ਅਫਸਰਾਂ, ਸਟਾਫ ਨਰਸਾਂ ਅਤੇ ਟੀਬੀ ਵਿਭਾਗ ਦੇ ਸਟਾਫ ਨੂੰ ਬੱਚਿਆਂ ਵਿੱਚ ਹੋਣ ਵਾਲੀ ਟੀਬੀ ਦੇ ਲੱਛਣਾਂ, ਪਛਾਣ ਅਤੇ ਇਲਾਜ ਸਬੰਧੀ ਮਾਹਿਰਾਂ ਵੱਲੋਂ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਜ਼ਿਲ੍ਹਾ ਵਿਸ਼ਾ ਮਾਹਿਰਾਂ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੀਰੋ ਤੋਂ ਚੌਦਾਂ ਸਾਲ ਦੇ ਬੱਚਿਆਂ ਵਿੱਚ ਦੋ ਹਫਤਿਆਂ ਤੋਂ ਵੱਧ ਖੰਘ ਅਤੇ ਬੁਖਾਰ, ਭਾਰ ਦਾ ਘਟਣਾ, ਥੁੱਕ ਵਿੱਚ ਖੁਨ, ਭੁੱਖ ਦਾ ਨਾ ਲੱਗਣਾ ਅਤੇ ਰਾਤ ਸਮੇਂ ਪਸੀਨਾ ਆਉਣਾ ਆਦਿ ਟੀਬੀ ਦੀ ਬਿਮਾਰੀ ਦੇ ਲੱਛਣ ਨਜ਼ਰ ਆਉਣ ਤਾਂ ਬੱਚਿਆਂ ਦੇ ਮਾਹਿਰ ਡਾਕਟਰ ਜਾਂ ਟੀਬੀ ਕਲੀਨਿਕ ਵਿਖੇ ਜਾਂਚ ਕਰਵਾਈ ਜਾਵੇ। ਉਨ੍ਹਾਂ ਦੱਸਿਆ ਕਿ ਜਲਦ ਜਾਂਚ ਅਤੇ ਇਲਾਜ ਨਾਲ ਬੱਚਿਆਂ ਵਿੱਚ ਟੀਬੀ ਦੀ ਬਿਮਾਰੀ ਦੀ ਰੋਕਥਾਮ ਕਰ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਛੋਟੇ ਬੱਚਿਆਂ ਵਿੱਚ ਟੀਬੀ ਦੀ ਬਿਮਾਰੀ ਦੀ ਪਛਾਣ ਕਰਨਾ ਮੁਸ਼ਕਲ ਹੁੰਦਾ ਹੈ ਕਿਉਂਕਿ ਛੋਟਾ ਬੱਚਾ ਲੱਛਣਾਂ ਸਬੰਧੀ ਦੱਸ ਨਹੀਂ ਸਕਦਾ ਅਤੇ ਉਸਦੇ ਸੈਂਪਲ ਲੈਣ ਵਿੱਚ ਵੀ ਮੁਸ਼ਕਲ ਪੇਸ਼ ਆਉਂਦੀ ਹੈ, ਜਿਸ ਕਾਰਨ ਬੱਚਿਆਂ ਰਾਹੀਂ ਟੀਬੀ ਦੀ ਬਿਮਾਰੀ ਦੇ ਹੋਰਨਾਂ ਤੱਕ ਫੈਲਣ ਦਾ ਖਤਰਾ ਵੱਧ ਜਾਂਦਾ ਹੈ। ਸੋ ਇਹ ਵਰਕਸ਼ਾਪ ਬਹੁਤ ਹੀ ਮਹੱਤਵ ਰੱਖਦੀ ਹੈ ਜਿਸ ਰਾਹੀਂ ਸਿਹਤ ਸਟਾਫ ਨੂੰ ਬੱਚਿਆਂ ਵਿੱਚ ਹੋਣ ਵਾਲੀ ਟੀਬੀ ਦੀ ਬਿਮਾਰੀ ਨਾਲ ਨਿਜੱਠਣ ਲਈ ਟਰੇਂਡ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ 100 ਦਿਨਾਂ ਟੀਬੀ ਜਾਗਰੂਕਤਾ ਮੁਹਿੰਮ ਤਹਿਤ ਆਮ ਲੋਕਾਂ ਨੂੰ ਟੀਬੀ ਦੇ ਲੱਛਣਾਂ ਅਤੇ ਇਲਾਜ ਦੀ ਜਾਗਰੂਕਤਾ ਨਵਜੰਮੇ ਬੱਚਿਆਂ ਨੂੰ ਟੀਬੀ ਤੋਂ ਬਚਾਅ ਲਈ ਟੀਕਾਕਰਣ ਕਰਵਾਉਣ ਅਤੇ ਵਹਿਮਾਂ ਭਰਮਾਂ ਤੋਂ ਦੂਰ ਰਹਿਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.