>
ਤਾਜਾ ਖਬਰਾਂ
ਨਵੀਂ ਦਿੱਲੀ, 15 ਅਪ੍ਰੈਲ-ਦੁਰਵਿਹਾਰ 'ਤੇ ਕੀਤੀ ਗਈ ਵਿਵਾਦਤ ਟਿੱਪਣੀ ਨੂੰ ਲੈ ਕੇ ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਨੂੰ ਸਖ਼ਤ ਝਾੜ ਪਾਈ ਹੈ। ਰੇਪ ਕੇਸ 'ਤੇ ਸੁਣਵਾਈ ਦੌਰਾਨ ਇਲਾਹਾਬਾਦ ਹਾਈ ਕੋਰਟ ਨੇ ਕਿਹਾ ਸੀ ਕਿ ਔਰਤ ਨੇ ਖ਼ੁਦ ਹੀ ਮੁਸੀਬਤ ਨੂੰ ਬੁਲਾਇਆ ਤੇ ਉਨ੍ਹਾਂ ਖ਼ਿਲਾਫ਼ ਹੋਣ ਵਾਲੇ ਅਪਰਾਧ ਲਈ ਉਹ ਖ਼ੁਦ ਜ਼ਿੰਮੇਵਾਰ ਹੈ। ਹਾਈ ਕੋਰਟ ਦੀ ਇਸ ਟਿੱਪਣੀ ਨਾਲ ਸੁਪਰੀਮ ਕੋਰਟ ਖਾਸੀ ਨਾਰਾਜ਼ ਹੈ। ਸੁਪਰੀਮ ਕੋਰਟ 'ਚ ਦੋ ਜੱਜਾਂ ਦੀ ਨੁਮਾਇੰਦਗੀ ਵਾਲੀ ਬੈਂਚ ਨੇ ਇਸ ਟਿੱਪਣੀ ਨੂੰ ਲੈ ਕੇ ਇਲਾਹਾਬਾਦ ਹਾਈ ਕੋਰਟ ਤੋਂ ਸਵਾਲ ਪੁੱਛੇ ਹਨ। ਜਸਟਿਸ ਬੀਆਰ ਗਵਈ ਅਤੇ ਏਜੀ ਮਸੀਹ ਦੀ ਬੈਂਚ ਨੇ ਇਸ ਬਿਆਨ 'ਤੇ ਸਵਾਲ ਖੜ੍ਹੇ ਕੀਤੇ ਹਨ।
ਸੁਪਰੀਮ ਕੋਰਟ ਨੇ ਕੀ ਕਿਹਾ?
ਸੁਪਰੀਮ ਕੋਰਟ ਨੇ ਇਸ ਬਿਆਨ 'ਤੇ ਖ਼ੁਦ ਨੋਟਿਸ ਲੈਂਦਿਆਂ ਇਸ ਮਾਮਲੇ 'ਤੇ ਸੁਣਵਾਈ ਕੀਤੀ। ਇਸ ਦੌਰਾਨ ਦੋਨੋਂ ਜੱਜਾਂ ਦੀ ਬੈਂਚ ਨੇ ਕਿਹਾ ਕਿ ਇਹ ਕਿਹੋ ਜਿਹੀ ਗੱਲ ਹੈ ਕਿ ਔਰਤ ਨੇ ਖ਼ੁਦ ਹੀ ਮੁਸੀਬਤ ਨੂੰ ਸੱਦਾ ਦਿੱਤਾ? ਤੁਸੀਂ ਇਹ ਕਿਵੇਂ ਕਹਿ ਸਕਦੇ ਹੋ? ਇਸ ਤਰ੍ਹਾਂ ਦਾ ਬਿਆਨ ਦੇਣਾ ਉੱਚਿਤ ਨਹੀਂ ਹੈ। ਖਾਸ ਕਰਕੇ ਜੱਜਾਂ ਨੂੰ ਅਜਿਹੀਆਂ ਗੱਲਾਂ ਕਹਿਣਾ ਵੇਲੇ ਸਾਵਧਾਨੀ ਬਰਤਨੀ ਚਾਹੀਦੀ ਹੈ।
ਕੀ ਹੈ ਪੂਰਾ ਮਾਮਲਾ?
ਅਸਲ ਵਿਚ ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਕਾਸਗੰਜ ਜ਼ਿਲ੍ਹੇ ਦਾ ਹੈ, ਜਿੱਥੇ ਇਕ ਔਰਤ ਨੇ 12 ਜਨਵਰੀ 2022 ਨੂੰ ਸ਼ਿਕਾਇਤ ਦਰਜ ਕਰਵਾਈ ਸੀ। ਔਰਤ ਦਾ ਦੋਸ਼ ਸੀ ਕਿ 14 ਸਾਲ ਦੀ ਬੇਟੀ ਨਾਲ ਸ਼ਾਮ ਨੂੰ ਘਰ ਵਾਪਸ ਆਉਂਦੇ ਸਮੇਂ ਪਿੰਡ ਦੇ ਤਿੰਨ ਨੌਜਵਾਨ ਪਵਨ, ਆਕਾਸ਼ ਤੇ ਅਸ਼ੋਕ ਰਸਤੇ 'ਚ ਮਿਲ ਗਏ। ਉਨ੍ਹਾਂ ਆਪਣੀ ਬਾਈਕ 'ਤੇ ਬੈਠਾ ਕੇ ਘਰ ਤਕ ਲਿਜਾਣ ਦੀ ਗੱਲ ਕੀਤੀ। ਔਰਤ ਨੇ ਬੇਟੀ ਨੂੰ ਬਾਈਕ 'ਤੇ ਬੈਠਾ ਦਿੱਤਾ। ਇਸ ਦੌਰਾਨ ਤਿੰਨੋਂ ਨੌਜਵਾਨਾਂ ਨੇ ਰਸਤੇ 'ਚ ਬੇਟੀ ਦੇ ਕੱਪੜੇ ਉਤਾਰ ਕੇ ਜਬਰ ਜਨਾਹ ਦੀ ਕੋਸ਼ਿਸ਼ ਕੀਤੀ। ਬੇਟੀ ਦੀਆਂ ਚੀਕਾਂ ਸੁਣ ਕੇ ਸਥਾਨਕ ਲੋਕ ਮੌਕੇ 'ਤੇ ਪਹੁੰਚੇ ਤੇ ਤਿੰਨੋਂ ਮੁਲਜ਼ਮ ਤਮੰਚਾ ਦਿਖਾਉਂਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਇਸ ਮਾਮਲੇ ਦੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਕਿਹਾ ਸੀ ਕਿ ਔਰਤ ਨੇ ਖ਼ੁਦ ਹੀ ਮੁਸੀਬਤ ਨੂੰ ਸੱਦਾ ਦਿੱਤਾ ਸੀ।
ਪਹਿਲਾਂ ਵੀ ਦਿੱਤਾ ਸੀ ਵਿਵਾਦਤ ਬਿਆਨ
ਇਹ ਪਹਿਲੀ ਵਾਰੀ ਨਹੀਂ ਹੈ ਜਦੋਂ ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਨੂੰ ਇਸ ਤਰ੍ਹਾਂ ਦੇ ਵਿਵਾਦਤ ਬਿਆਨ 'ਤੇ ਫਟਕਾਰ ਲਗਾਈ ਹੈ। ਇਸ ਤੋਂ ਪਹਿਲਾਂ 17 ਮਾਰਚ ਨੂੰ ਇਕ ਮਾਮਲੇ ਦੀ ਸੁਣਵਾਈ ਦੌਰਾਨ ਇਲਾਹਾਬਾਦ ਹਾਈ ਕੋਰਟ ਨੇ ਕਿਹਾ ਸੀ ਕਿ ਕੁੜੀ ਦੀਆਂ ਛਾਤੀਆਂ ਫੜਨਾ ਤੇ ਸਲਵਾਰ ਦਾ ਨਾੜਾ ਖਿੱਚਣਾ ਦੁਰਵਿਹਾਰ ਨਹੀਂ ਮੰਨਿਆ ਜਾ ਸਕਦਾ। ਇਸ ਮਾਮਲੇ 'ਤੇ ਵੀ ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਆਦੇਸ਼ 'ਤੇ ਰੋਕ ਲਗਾ ਦਿੱਤੀ ਸੀ।
Get all latest content delivered to your email a few times a month.