>
ਤਾਜਾ ਖਬਰਾਂ
ਲਾਹੌਰ, 15 ਅਪ੍ਰੈਲ- ਈਰਾਨ ਵਿੱਚ ਅੱਠ ਪਾਕਿਸਤਾਨੀਆਂ ਦੀ ਹੱਤਿਆ ਨੇ ਇਸਲਾਮਾਬਾਦ ਵਿੱਚ ਵੀ ਹਲਚਲ ਮਚਾ ਦਿੱਤੀ ਹੈ। ਪਾਕਿਸਤਾਨੀ ਸਰਕਾਰ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਦੱਖਣ-ਪੂਰਬੀ ਈਰਾਨ ਵਿੱਚ ਅੱਠ ਪਾਕਿਸਤਾਨੀਆਂ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਸੀ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਹ ਸਾਰੇ ਸਿਸਤਾਨ ਬਲੋਚਿਸਤਾਨ ਸੂਬੇ ਦੇ ਮੇਹਰਸਤਾਨ ਵਿੱਚ ਮਾਰੇ ਗਏ ਸਨ। ਇਹ ਇਲਾਕਾ ਪਾਕਿਸਤਾਨ ਦੀ ਸਰਹੱਦ ਨਾਲ ਲੱਗਦਾ ਹੈ। ਪਾਕਿਸਤਾਨ ਨੇ ਆਪਣੇ ਬਿਆਨ 'ਚ ਕਿਹਾ ਕਿ ਤਹਿਰਾਨ 'ਚ ਪਾਕਿਸਤਾਨੀ ਦੂਤਾਵਾਸ ਅਤੇ ਜ਼ਾਹਿਦਾਨ 'ਚ ਵਣਜ ਦੂਤਘਰ ਇਸ ਹੱਤਿਆ ਦੀ ਜਾਂਚ ਲਈ ਈਰਾਨੀ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰ ਰਹੇ ਹਨ। ਸਾਰਿਆਂ ਦੀਆਂ ਲਾਸ਼ਾਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ। ਅਜੇ ਤੱਕ ਮ੍ਰਿਤਕਾਂ ਦੀ ਪਛਾਣ ਦਾ ਖੁਲਾਸਾ ਨਹੀਂ ਹੋਇਆ ਹੈ। ਉਨਾਂ ਦੇ ਕਤਲ ਦਾ ਕਾਰਨ ਵੀ ਸਾਹਮਣੇ ਨਹੀਂ ਆਇਆ ਹੈ। ਪਾਕਿਸਤਾਨ ਨੇ ਕਿਹਾ ਕਿ ਸੂਚਨਾ ਮਿਲਦੇ ਹੀ ਸਾਂਝੀ ਕੀਤੀ ਜਾਵੇਗੀ। ਅਜਿਹਾ ਹੀ ਮਾਮਲਾ ਪਿਛਲੇ ਸਾਲ ਵੀ ਸਾਹਮਣੇ ਆਇਆ ਸੀ। ਈਰਾਨ ਨੇ ਉਦੋਂ ਕਿਹਾ ਸੀ ਕਿ ਉਸ ਨੇ ਪਾਕਿਸਤਾਨ ਵਿਚ ਜੈਸ਼ ਅਲ ਅਦਲ ਸਮੂਹ ਦੇ ਅੱਤਵਾਦੀਆਂ 'ਤੇ ਹਮਲਾ ਕੀਤਾ ਸੀ। ਇਸ ਦੇ ਜਵਾਬ 'ਚ ਪਾਕਿਸਤਾਨ ਨੇ ਕਿਹਾ ਸੀ ਕਿ ਉਸ ਨੇ ਈਰਾਨ 'ਚ ਵੱਖਵਾਦੀ ਬਲੋਚ ਲਿਬਰੇਸ਼ਨ ਫਰੰਟ ਅਤੇ ਬਲੋਚ ਲਿਬਰੇਸ਼ਨ ਆਰਮੀ ਦੇ ਟਿਕਾਣਿਆਂ 'ਤੇ ਹਮਲਾ ਕੀਤਾ ਸੀ। ਇਹ ਸਾਰੇ ਅੱਤਵਾਦੀ ਸਮੂਹ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਅਤੇ ਈਰਾਨ ਦੇ ਸਿਸਤਾਨ-ਬਲੋਚਿਸਤਾਨ ਸੂਬੇ 'ਚ ਸਰਗਰਮ ਹਨ। ਦੋਵੇਂ ਖੇਤਰ ਅੱਤਵਾਦ ਤੋਂ ਪ੍ਰਭਾਵਿਤ ਹਨ।
Get all latest content delivered to your email a few times a month.