> Bolda Punjab -ਪੰਜਾਬ ਪੁਲਿਸ ਦੇ ਦੋ ਕਰਮਚਾਰੀ ਬਰਖਾਸਤ, ਪੜ੍ਹੋ ਕੀ ਹੈ ਮਾਮਲਾ
IMG-LOGO
ਹੋਮ ਪੰਜਾਬ : ਪੰਜਾਬ ਪੁਲਿਸ ਦੇ ਦੋ ਕਰਮਚਾਰੀ ਬਰਖਾਸਤ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਪੁਲਿਸ ਦੇ ਦੋ ਕਰਮਚਾਰੀ ਬਰਖਾਸਤ, ਪੜ੍ਹੋ ਕੀ ਹੈ ਮਾਮਲਾ

ਐਸ.ਐਸ.ਪੀ ਦੀਪਕ ਪਾਰੀਕ ਵੱਲੋਂ ਜ਼ਿਲ੍ਹੇ ਦੇ ਦੋ ਪੁਲਿਸ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਅਤੇ ਇੱਕ ਨੂੰ ਗੈਰਹਾਜ਼ਰ ਰਹਿਣ ਕਾਰਨ ਕੀਤਾ ਬਰਖਾਸਤ

ਐਸ.ਐਸ.ਪੀ ਦੀਪਕ ਪਾਰੀਕ ਵੱਲੋਂ ਜ਼ਿਲ੍ਹੇ ਦੇ ਦੋ ਪੁਲਿਸ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਅਤੇ ਇੱਕ ਨੂੰ ਗੈਰਹਾਜ਼ਰ ਰਹਿਣ ਕਾਰਨ ਕੀਤਾ ਬਰਖਾਸਤ

Admin user - Apr 24, 2025 05:53 PM
IMG

ਬੋਲਦਾ ਪੰਜਾਬ ਬਿਓਰੋ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਅਪ੍ਰੈਲ 2025: ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖਤਮ ਕਰਨ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਤੀਬੱਧਤਾ ਤਹਿਤ ਐਸ ਐਸ ਪੀ ਦੀਪਕ ਪਾਰੀਕ ਸੀਨੀਅਰ ਕਪਤਾਨ ਪੁਲਿਸ, ਐਸ. ਏ. ਐਸ. ਨਗਰ ਵੱਲੋਂ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਤਿੰਨ ਪੁਲਿਸ ਕਰਮਚਾਰੀਆਂ ਚੋਂ ਦੋ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਦਰਜ ਮੁਕੱਦਮਿਆਂ ਅਤੇ ਇੱਕ ਨੂੰ ਗੈਰਹਾਜ਼ਰ ਰਹਿਣ ਦੇ ਦੋਸ਼ ਵਿੱਚ ਨੌਕਰੀ ਤੋਂ ਬਰਖਾਸਤ ਕਰਨ ਦੇ ਆਦੇਸ਼ ਕੀਤੇ ਹਨ। ਇਨ੍ਹਾਂ ਵਿੱਚ ਥਾਣੇਦਾਰ (ਲੋਕਲ ਰੈਂਕ) ਹਰਵਿੰਦਰ ਸਿੰਘ ਨੰਬਰ 65/ਐਸ.ਏ.ਐਸ.ਨਗਰ -ਕੁਰੱਪਸ਼ਨ ਕੇਸ, ਸਹਾਇਕ ਥਾਣੇਦਾਰ (ਲੋਕਲ ਰੈਂਕ) ਕੁਲਦੀਪ ਸਿੰਘ ਨੰਬਰ 145/ਐਸ.ਏ.ਐਸ.ਨਗਰ-ਕੁਰੱਪਸ਼ਨ ਕੇਸ ਅਤੇ ਸੀਨੀਅਰ ਸਿਪਾਹੀ ਜਸਵੀਰ ਸਿੰਘ ਨੰਬਰ 2284/ਐਸ.ਏ.ਐਸ.ਨਗਰ ਨੂੰ ਗੈਰਹਾਜ਼ਰ ਰਹਿਣ ਕਾਰਨ ਨੌਕਰੀ ਤੋਂ ਬਰਖਾਸਤ ਕੀਤਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.