> Bolda Punjab - ਸ੍ਰੀਮਤੀ ਰੀਨਾ ਸਿੰਘ ਕਪੂਰ ਨੂੰ ਲਾਇਸੰਸ ਜਾਰੀ ਕੀਤਾ ਗਿਆ ਸੀ , ਫਰਮ ਨੋਬਲ ਕੈਰੀਅਰਸ ਇੰਸਟੀਚਿਊਟ ਦਾ ਲਾਇਸੰਸ ਰੱਦ
IMG-LOGO
ਹੋਮ ਪੰਜਾਬ : ਸ੍ਰੀਮਤੀ ਰੀਨਾ ਸਿੰਘ ਕਪੂਰ ਨੂੰ ਲਾਇਸੰਸ ਜਾਰੀ ਕੀਤਾ ਗਿਆ ਸੀ...

ਸ੍ਰੀਮਤੀ ਰੀਨਾ ਸਿੰਘ ਕਪੂਰ ਨੂੰ ਲਾਇਸੰਸ ਜਾਰੀ ਕੀਤਾ ਗਿਆ ਸੀ , ਫਰਮ ਨੋਬਲ ਕੈਰੀਅਰਸ ਇੰਸਟੀਚਿਊਟ ਦਾ ਲਾਇਸੰਸ ਰੱਦ

.

.

NA - Apr 24, 2025 06:56 PM
IMG

BOLDA PUNJAB

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਅਪ੍ਰੈਲ 2025:

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ 

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਫਰਮ ਨੋਬਲ ਕੈਰੀਅਰਸ ਇੰਸਟੀਚਿਊਟ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

     ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਫਰਮ ਨੋਬਲ ਕੈਰੀਅਰਸ ਇੰਸਟੀਚਿਊਟ

ਐਸ.ਸੀ.ਐਫ ਨੰਬਰ 30, ਦੂਜੀ ਮੰਜ਼ਿਲ, ਫੇਜ਼ 7 ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ

ਮਾਲਕ ਸ੍ਰੀਮਤੀ ਰੀਨਾ ਸਿੰਘ ਕਪੂਰ ਪੁੱਤਰੀ ਸ੍ਰੀ ਸੁਰੇਸ਼ ਕੁਮਾਰ ਗਾਖਰ ਤੇ ਪਤਨੀ ਸ੍ਰੀ ਅਨੁਰਾਗ ਸਿੰਘ ਕਪੂਰ ਵਾਸੀ ਮਕਾਨ ਨੰ: 920 ਫੇਜ਼ 3ਬੀ2,

ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦਾ ਲਾਇਸੰਸ ਨੰਬਰ 380/ਆਈ.ਸੀ. 

ਮਿਤੀ 10.02.2020 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 09.02.2025 ਨੂੰ ਖਤਮ ਹੋ ਚੁੱਕੀ ਹੈ।


  ਉਕਤ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਵੱਲੋਂ ਲਾਇਸੰਸ ਰੀਨਿਊ ਕਰਵਾਉਣ ਲਈ ਅਪਲਾਈ ਨਹੀਂ ਕੀਤਾ ਗਿਆ ਅਤੇ ਨਾ ਹੀ ਮਹੀਨਾਵਾਰ ਰਿਪੋਰਟ ਜਮ੍ਹਾਂ ਕਰਵਾਈ ਗਈ ਸੀ। ਲਾਇਸੰਸੀ ਵੱਲੋਂ ਮਹੀਨਾਵਾਰ ਰਿਪੋਰਟ, ਫਰਮ ਸਬੰਧੀ ਇਸ਼ਤਿਹਾਰਾਂ ਅਤੇ ਸੈਮੀਨਾਰ ਦੀ ਜਾਣਕਾਰੀ ਨਹੀਂ ਦਿੱਤੀ ਗਈ ਅਤੇ ਨਾ ਹੀ ਛਿਮਾਹੀ ਰਿਪੋਰਟ ਬਾਰੇ ਦਫਤਰ ਨੂੰ ਸੂਚਿਤ ਕੀਤਾ ਗਿਆ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜ਼ਰੀ ਅਨੁਸਾਰ ਲਾਇਸੰਸ ਦਾ ਨਵੀਨੀਕਰਨ ਨਾ ਕਰਵਾਉਣ ਕਰਕੇ, ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)( e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।


ਇਸ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਨੋਬਲ ਕੈਰੀਅਰਸ ਇੰਸਟੀਚਿਊਟ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦਾ ਲਾਇਸੰਸ ਨੰਬਰ 380/ਆਈ.ਸੀ. ਮਿਤੀ 10.02.2020 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/
ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ  ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ  ਜਿੰਮੇਵਾਰ ਹੋਣਗੇ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.