>
ਤਾਜਾ ਖਬਰਾਂ
ਬੋਲਦਾ ਪੰਜਾਬ ਬਿਊਰੋ
ਖੰਨਾ, 6 ਜੁਲਾਈ : ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਮੈਂਬਰ ਅਤੇ ਪਾਰਟੀ ਦੇ ਹਲਕਾ ਇੰਚਾਰਜ ਖੰਨਾ ਯਾਦਵਿੰਦਰ ਸਿੰਘ ਯਾਦੂ ਨੂੰ ਘਰ ਵਿੱਚ ਨਜ਼ਰਬੰਦ ਕੀਤਾ ਗਿਆ। ਦੱਸਣਯੋਗ ਹੈ ਕਿ ਅੱਜ ਵਿਜੀਲੈਂਸ ਵਲੋਂ ਅਦਾਲਤ ਵਿਚ ਬਿਕਰਮ ਸਿੰਘ ਮੀਜੀਠੀਆ ਦਾ ਰਿਮਾਂਡ ਲੈਣ ਲਈ ਪੇਸ਼ ਕੀਤਾ ਜਾਣਾ ਹੈ। ਯਾਦੂ ਨੂੰ ਮੀਜੀਠੀਆ ਦੀ ਪੇਸ਼ੀ ਤੋਂ ਜਾਣ ਤੋਂ ਰੋਕਣ ਲਈ ਘਰ ਵਿੱਚ ਨਜ਼ਰਬੰਦ ਕੀਤਾ ਗਿਆ। ਥਾਣਾ ਸਿਟੀ 2 ਦੇ ਮੁਖੀ ਤਰਵਿੰਦਰ ਕੁਮਾਰ ਬੇਦੀ ਪੁਲਿਸ ਪਾਰਟੀ ਸਮੇਤ ਉਨ੍ਹਾਂ ਦੇ ਘਰ ਪੁੱਜੇ, ਜਿਨ੍ਹਾਂ ਨੂੰ ਯਾਦੂ ਨੂੰ ਘਰ ਤੋਂ ਬਾਹਰ ਜਾਣ ਦੀ ਮਨਾਹੀ ਕੀਤੀ। ਯਾਦੂ ਨੇ ਕਿਹਾ ਕਿ ਸਰਕਾਰ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲੱਗੀ ਹੋਈ ਹੈ। ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ। ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਘਰਾਂ ਵਿੱਚ ਨਜ਼ਰਬੰਦ ਕਰਕੇ ਸਰਕਾਰ ਆਪਣੇ ਮਨਸੂਬਿਆਂ ਵਿਚ ਕਾਮਯਾਬ ਨਹੀਂ ਹੋ ਸਕਦੀ।
Get all latest content delivered to your email a few times a month.