>
ਤਾਜਾ ਖਬਰਾਂ
ਜੁਗਲ ਮਲਿਕ
ਅੰਮ੍ਰਿਤਸਰ, 6 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਮੁੱਖ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਤੇ ਨੀਂਹ ਪੱਥਰ ਰੱਖਦਿਆਂ ਅੰਮ੍ਰਿਤਸਰ ਦੇ ਵਸਨੀਕਾਂ ਨੂੰ ਲਗਭਗ 350 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਸਨੀਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਵੀਆਂ ਸੜਕਾਂ ਬਣਾਉਣ 'ਤੇ 56.36 ਕਰੋੜ ਰੁਪਏ ਖਰਚ ਕੀਤੇ ਗਏ ਹਨ ਜਦਕਿ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ 'ਤੇ 287.01 ਕਰੋੜ ਰੁਪਏ ਅਤੇ ਛੇ ਨਵੀਆਂ ਲਾਇਬ੍ਰੇਰੀਆਂ ਦੇ ਨਿਰਮਾਣ 'ਤੇ 3.20 ਕਰੋੜ ਰੁਪਏ ਖਰਚ ਕੀਤੇ ਗਏ ਹਨ। ਮਾਨ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿਚ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੇ 56.36 ਕਰੋੜ ਰੁਪਏ ਦੀ ਲਾਗਤ ਨਾਲ ਨਵੀਆਂ ਬਣੀਆਂ ਸੜਕਾਂ ਦਾ ਉਦਘਾਟਨ ਕੀਤਾ ਹੈ ਤੇ 287.01 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਨੂੰ ਅਪਗ੍ਰੇਡ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕੁਲ 64,878 ਕਿਲੋਮੀਟਰ ਸੰਪਰਕ ਸੜਕਾਂ ਹਨ ਤੇ ਹੁਣ ਤੱਕ ਹਰ ਛੇ ਸਾਲਾਂ ਵਿਚ ਇਨ੍ਹਾਂ ਦੀ ਮੁਰੰਮਤ ਕੀਤੀ ਜਾਂਦੀ ਰਹੀ ਹੈ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਛੇ ਲਾਇਬ੍ਰੇਰੀਆਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਵਿਚ ਦੋ ਮੌਜੂਦਾ ਲਾਇਬ੍ਰੇਰੀਆਂ ਜਿਨ੍ਹਾਂ ਵਿਚ ਛੇਹਰਟਾ ਲਾਇਬ੍ਰੇਰੀ ਤੇ ਪੁਰਾਣੀ ਡੀਸੀ ਦਫ਼ਤਰ ਲਾਇਬ੍ਰੇਰੀ ਦਾ ਕ੍ਰਮਵਾਰ 32.58 ਲੱਖ ਰੁਪਏ ਅਤੇ 31.41 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਉੱਤਰੀ, ਕੇਂਦਰੀ, ਪੂਰਬੀ ਅਤੇ ਦੱਖਣੀ ਹਲਕਿਆਂ ਵਿੱਚ ਇੱਕ-ਇੱਕ ਲਾਇਬ੍ਰੇਰੀ ਸਥਾਪਤ ਕੀਤੀ ਗਈ ਹੈ।
Get all latest content delivered to your email a few times a month.