> Bolda Punjab - - ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਰਹੱਦੀ ਪਿੰਡਾਂ ਦਾ ਦੌਰਾ
IMG-LOGO
ਹੋਮ ਪੰਜਾਬ : - ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ...

- ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਰਹੱਦੀ ਪਿੰਡਾਂ ਦਾ ਦੌਰਾ

ਫਾਜ਼ਿਲਕਾ ਜ਼ਿਲ੍ਹੇ ਵਿੱਚ ਰਾਹਤ ਕਾਰਜ ਜ਼ੋਰਾਂ 'ਤੇ; ਹੋਰ ਰਾਹਤ ਸਮੱਗਰੀ ਵੰਡੀ

- ਕਿਹਾ, ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਵੱਡੇ ਰਾਹਤ ਪੈਕੇਜ ਦਾ ਕਰਨ ਐਲਾਨ

NA - Sep 07, 2025 06:32 PM
IMG

ਜਗਦੀਸ਼ ਥਿੰਦ

ਫਾਜ਼ਿਲਕਾ 7 ਸਤੰਬਰ: 

 ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਹ ਕਿਸ਼ਤੀ ਰਾਹੀਂ ਗੁਲਾਬਾ ਭੈਣੀ ਪਿੰਡ ਤੱਕ ਰਾਹਤ ਸਮੱਗਰੀ ਲੈ ਕੇ ਪਹੁੰਚੇ ਅਤੇ ਇੱਥੇ ਖੁਦ ਲੋਕਾਂ ਨੂੰ ਰਾਹਤ ਸਮੱਗਰੀ ਤਕਸੀਮ ਕੀਤੀ। 

 ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਤਕਰੀਬਨ ਇੱਕ ਮਹੀਨੇ ਤੋਂ ਪੰਜਾਬ ਹੜ੍ਹਾਂ ਨਾਲ ਜੂਝ ਰਿਹਾ ਹੈ ਪਰ ਕੇਂਦਰ ਸਰਕਾਰ ਹਾਲੇ ਤੱਕ ਰਿਪੋਰਟਾਂ ਉਡੀਕਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ 9 ਸਤੰਬਰ ਨੂੰ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਵੱਡਾ ਰਾਹਤ ਪੈਕਜ ਐਲਾਨ ਕਰਕੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਆਰਡੀਐਫ, ਜੀਐਸਟੀ ਆਦਿ ਦੇ 60 ਹਜ਼ਾਰ ਕਰੋੜ ਰੁਪਏ ਵੀ ਕੇਂਦਰ ਜਲਦ ਜਾਰੀ ਕਰੇ। ਇਸ ਸਬੰਧੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਕੇਂਦਰ ਸਰਕਾਰ ਤੋਂ ਇਹ ਮੰਗ ਕਰ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਕੇਂਦਰੀ ਖੇਤੀ ਮੰਤਰੀ ਵੀ ਦੌਰਾ ਕਰਕੇ ਗਏ ਹਨ ਪਰ ਹਾਲੇ ਤੱਕ ਕੇਂਦਰ ਸਰਕਾਰ ਵੱਲੋਂ ਕੋਈ ਰਾਹਤ ਨਹੀਂ ਭੇਜੀ ਗਈ ਹੈ। 

ਰਾਜ ਸਭਾ ਮੈਂਬਰ ਨੇ ਹੜ੍ਹ ਰਾਹਤ ਕਾਰਜਾਂ ਵਿੱਚ ਲੱਗੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਗਠਨਾਂ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਔਕੜ ਦੀ ਘੜੀ ਵਿੱਚ ਭਾਈਚਾਰਾ ਮਜਬੂਤ ਹੋਇਆ ਹੈ ਅਤੇ ਹਰ ਕੋਈ ਇੱਕ ਦੂਜੇ ਦੀ ਮਦਦ ਕਰ ਰਿਹਾ ਹੈ।
 
ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਰਾਹਤ ਕਾਰਜ ਪੂਰੀ ਤੇਜ਼ੀ ਨਾਲ ਜਾਰੀ ਹਨ।  ਉਨ੍ਹਾਂ ਦੱਸਿਆ ਕਿ ਹੁਣ ਜਦੋਂ ਪਾਣੀ ਘਟਨਾ ਸ਼ੁਰੂ ਹੋਇਆ ਹੈ ਤਾਂ ਅਸੀਂ ਅਗਲੀ ਚੁਣੌਤੀ ਲਈ ਵੀ ਤਿਆਰੀ ਆਰੰਭ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਾਣੀ ਘਟਣ ਤੋਂ ਬਾਅਦ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਅਤੇ ਹੋਏ ਨੁਕਸਾਨ ਦਾ ਸਰਵੇਖਣ ਆਦਿ ਪ੍ਰਮੁੱਖ ਚੁਣੌਤੀਆਂ ਹੋਣਗੀਆਂ। ਸੌਂਦ ਨੇ ਕਿਹਾ ਕਿ ਪ੍ਰਭਾਵਿਤ ਪਿੰਡਾਂ ਵਿੱਚ ਮੈਡੀਕਲ ਟੀਮਾਂ, ਵੈਟਰਨਰੀ ਵਿਭਾਗ ਦੀਆਂ ਟੀਮਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਕਾਰਜਸ਼ੀਲ ਹਨ ਅਤੇ ਹਰ ਪ੍ਰਭਾਵਿਤ ਵਿਅਕਤੀ ਤੱਕ ਰਾਹਤ ਸਮੱਗਰੀ ਦੀ ਪਹੁੰਚ ਯਕੀਨੀ ਬਣਾਈ ਜਾ ਰਹੀ ਹੈ। 

ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾਂ ਨੇ ਰਾਜ ਸਭਾ ਮੈਂਬਰ ਅਤੇ ਪੰਚਾਇਤ ਮੰਤਰੀ ਨੂੰ ਸਥਾਨਕ ਔਕੜਾਂ ਤੋਂ ਜਾਣੂ ਕਰਵਾਇਆ ਅਤੇ ਜ਼ਿਲ੍ਹੇ ਵਿੱਚ ਚੱਲ ਰਹੇ ਰਾਹਤ ਕਾਰਜਾਂ ਦੀ ਜਾਣਕਾਰੀ ਸਾਂਝੀ ਕੀਤੀ। 

ਜ਼ਿਕਰ ਯੋਗ ਹੈ ਕਿ ਸੰਜੇ ਸਿੰਘ ਆਪਣੇ ਨਾਲ ਇੱਕ ਟਰੱਕ ਰਸਦ ਦਾ ਲੈ ਕੇ ਪਹੁੰਚੇ ਸਨ ਜਿਸ ਨੂੰ ਕਿ ਪ੍ਰਭਾਵਿਤ ਪਿੰਡਾਂ ਵਿੱਚ ਵੰਡਿਆ ਜਾ ਰਿਹਾ ਹੈ। ਉਨ੍ਹਾਂ ਨੇ ਗੁਲਾਬਾ ਭੈਣੀ ਵਿੱਚ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਦੀ ਵੰਡ ਕੀਤੀ ਅਤੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੇ ਹੌਸਲੇ ਦੀ ਜ਼ੋਰਦਾਰ ਸ਼ਲਾਘਾ ਕੀਤੀ ਜੋ ਇਸ ਮੁਸ਼ਕਲ ਘੜੀ ਵਿੱਚ ਵੀ ਸਰਕਾਰ ਦਾ ਸਹਿਯੋਗ ਕਰ ਰਹੇ ਹਨ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐਸਡੀਐਮ ਵੀਰਪਾਲ ਕੌਰ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਨੂਰ ਸ਼ਾਹ ਵੀ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.