>
ਤਾਜਾ ਖਬਰਾਂ
ਡਾ: ਰਮਨਦੀਪ ਕੌਰ
ਚੰਡੀਗੜ੍ਹ, 14 ਅਕਤੂਬਰ : ਹਰਿਆਣਾ ਦੇ ਮਰਹੂਮ ਆਈਪੀਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੀ ਆਤਮਹਤਿਆ ਦੇ ਮਾਮਲੇ ਨੂੰ ਲੈ ਕੇ ਰਾਜਨੀਤੀ ਭੱਖ ਗਈ ਹੈ। ਲੋਕ ਸਭਾ ਵਿਚ ਵਿਰੋਧੀ ਦਲ ਦੇ ਨੇਤਾ ਤੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਮੰਗਲਵਾਰ ਨੂੰ ਚੰਡੀਗੜ੍ਹ ਆ ਰਹੇ ਹਨ। ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਆਈਪੀਐੱਸ ਵਾਈ ਪੂਰਨ ਕੁਮਾਰ ਦੀ ਪਤਨੀ, ਆਈਏਐੱਸ ਅਧਿਕਾਰੀ ਅਮਨੀਤ ਪੀ. ਕੁਮਾਰ ਤੇ ਉਨ੍ਹਾਂ ਦੇ ਪਰਿਵਾਰ ਨੂੰ ਮਿਲਣਗੇ। ਰਾਹੁਲ ਗਾਂਧੀ ਚੰਡੀਗੜ੍ਹ ਪਹੁੰਚ ਗਏ ਹਨ । ਕੁਮਾਰ ਨੇ ਪਿਛਲੇ ਦਿਨ ਜਾਤੀ ਭੇਦਭਾਵ ਕਰਨ ਖੁਦਕਸ਼ੀ ਕਰ ਲਈ ਸੀ ਜਿਸ ਕਰਕੇ ਮਾਮਲਾ ਬਹੁਤ ਗੰਭੀਰ ਬਣਿਆ ਹੋਇਆ ਹੈ। ਉਹ ਮੰਗਲਵਾਰ ਸ਼ਾਮ ਨੂੰ ਚੰਡੀਗੜ੍ਹ ਪਹੁੰਚਣਗੇ। ਇਸ ਦੀ ਜਾਣਕਾਰੀ ਕਾਂਗਰਸ ਪਾਰਟੀ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਰਾਹੀਂ ਦਿੱਤੀ ਹੈ। ਇਸ ਖ਼ਬਰ ਤੋਂ ਬਾਅਦ ਹਰਿਆਣਾ ਸਰਕਾਰ ਵਿਚ ਹਲਚਲ ਮਚ ਗਈ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸੋਮਵਾਰ ਸ਼ਾਮ ਨੂੰ ਦਿੱਲੀ ਲਈ ਰਵਾਨਾ ਹੋ ਗਏ ਹਨ। ਕੇਂਦਰੀ ਰਾਜ ਮੰਤਰੀ ਰਾਮਦਾਸ ਅਠਾਵਲੇ ਵਾਈ. ਪੂਰਨ ਕੁਮਾਰ ਦੇ ਪਰਿਵਾਰ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਚੰਡੀਗੜ੍ਹ ਵਿੱਚ ਡੇਰਾ ਲਾ ਚੁੱਕੇ ਹਨ। ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਕਾਂਗਰਸ ਸੰਸਦੀ ਦਲ ਦੀ ਨੇਤਾ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੇ ਨਾਲ, ਪਹਿਲਾਂ ਹੀ ਪਰਿਵਾਰ ਨੂੰ ਸ਼ੋਕ ਸੰਦੇਸ਼ ਭੇਜ ਚੁੱਕੇ ਹਨ, ਆਪਣੀ ਸੰਵੇਦਨਾ ਪ੍ਰਗਟ ਕਰ ਰਹੇ ਹਨ। ਰਾਹੁਲ ਗਾਂਧੀ ਦੇ ਪਹਿਲੇ ਸੰਦੇਸ਼ ਵਿੱਚ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ ਗਈ ਸੀ ਕਿ ਜੇਕਰ ਮਾਮਲਾ ਜਲਦੀ ਹੱਲ ਨਹੀਂ ਹੋਇਆ ਤਾਂ ਉਹ ਪਰਿਵਾਰ ਨਾਲ ਮੁਲਾਕਾਤ ਲਈ ਚੰਡੀਗੜ੍ਹ ਜਾਣਗੇ।
Get all latest content delivered to your email a few times a month.