> Bolda Punjab -ਕਾਂਗਰਸ ਛੇਤੀ ਕਰੇਗੀ ਜ਼ਿਲ੍ਹਾ ਪ੍ਰਧਾਨਾਂ ’ਚ ਵੱਡਾ ਫੇਰਬਦਲ
IMG-LOGO
ਹੋਮ ਪੰਜਾਬ : ਕਾਂਗਰਸ ਛੇਤੀ ਕਰੇਗੀ ਜ਼ਿਲ੍ਹਾ ਪ੍ਰਧਾਨਾਂ ’ਚ ਵੱਡਾ ਫੇਰਬਦਲ

ਕਾਂਗਰਸ ਛੇਤੀ ਕਰੇਗੀ ਜ਼ਿਲ੍ਹਾ ਪ੍ਰਧਾਨਾਂ ’ਚ ਵੱਡਾ ਫੇਰਬਦਲ

ਨਵੇਂ ਚਿਹਰਿਆਂ ਨੂੰ ਮਿਲੇਗਾ ਮੌਕਾ; ਸੰਗਠਨ ਸਿਰਜਣ ਪ੍ਰੋਗਰਾਮ ਤਹਿਤ ਹੋਇਆ ਫ਼ੈਸਲਾ

NA

Admin user - Oct 15, 2025 06:39 PM
IMG

ਡਾ: ਰਮਨਦੀਪ ਕੌਰ

ਚੰਡੀਗੜ੍ਹ, 15 ਅਕਤੂਬਰ : ਕਾਂਗਰਸ ਪੰਜਾਬ ਵਿਚ ਵੱਡਾ ਫੇਰਬਦਲ ਕਰਨ ਜਾ ਰਹੀ ਹੈ। ਜ਼ਿਲ੍ਹਾ ਪ੍ਰਧਾਨਾਂ ਨੂੰ ਲੈ ਕੇ ਪਾਰਟੀ ਦੇ ਚੱਲ ਰਹੇ ਪ੍ਰੋਗਰਾਮ ਸੰਗਠਨ ਸਿਰਜਣ ਨੂੰ ਲੈ ਕੇ ਵੱਡਾ ਫੇਰਬਦਲ ਕਰਨ ਦੀ ਤਿਆਰੀ ਹੈ। ਸੰਗਠਨ ਸਿਰਜਣ ਨੂੰ ਲੈ ਕੇ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਲਗਾਤਾਰ ਦੋ ਦਿਨ ਤੋਂ ਮੀਟਿੰਗਾਂ ਕਰ ਰਹੇ ਹਨ। ਸੋਮਵਾਰ ਨੂੰ ਉਨ੍ਹਾਂ ਪਾਰਟੀ ਵੱਲੋਂ ਜ਼ਿਲ੍ਹਿਆਂ ਵਿਚ ਲਗਾਏ ਗਏ ਅਬਜ਼ਰਵਰਾਂ ਅਤੇ ਸੂਬਾਈ ਇੰਚਾਰਜ ਭੂਪੇਸ਼ ਬਘੇਲ ਨਾਲ ਮੀਟਿੰਗ ਕੀਤੀ ਤਾਂ ਮੰਗਲਵਾਰ ਨੂੰ ਪੰਜਾਬ ਦੇ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ ਅਤੇ ਵਿਜੈ ਇੰਦਰ ਸਿੰਗਲਾ ਦੇ ਨਾਲ। ਇਨ੍ਹਾਂ ਮੀਟਿੰਗਾਂ ਵਿਚ ਲਗਪਗ ਇਹ ਤੈਅ ਹੋ ਗਿਆ ਹੈ ਕਿ ਪਾਰਟੀ ਵੱਡੇ ਪੱਧਰ ’ਤੇ ਜ਼ਿਲ੍ਹਾ ਪ੍ਰਧਾਨਾਂ ਦੇ ਚਿਹਰਿਆਂ ਨੂੰ ਬਦਲੇਗੀ। ਹਾਲੇ ਤੱਕ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਪਾਰਟੀ ਨੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਬਣਾਇਆ ਹੋਇਆ ਸੀ, ਜਿਹੜੇ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਹਾਰ ਗਏ ਸਨ। ਇਨ੍ਹਾਂ ਹਾਰੇ ਹੋਏ ਵਿਧਾਇਕਾਂ ਨੂੰ ਐਡਜਸਟ ਕਰਨ ਲਈ ਹੀ ਇਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਸੀ। ਪਾਰਟੀ ਹੁਣ ਆਪਣੀ ਨੀਤੀ ਬਦਲਣ ਜਾ ਰਹੀ ਹੈ। ਹੁਣ ਨਵੇਂ ਚਿਹਰਿਆਂ ਨੂੰ ਸਾਹਮਣੇ ਲਿਆਂਦਾ ਜਾਵੇਗਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਸੰਭਾਵਿਤ ਉਮੀਦਵਾਰਾਂ ਨੂੰ ਸੰਗਠਨ ਦੇ ਕੰਮ ਤੋਂ ਮੁਕਤ ਕੀਤਾ ਜਾਵੇਗਾ ਤਾਂ ਕਿ ਉਹ ਚੋਣਾਂ ਦੀ ਤਿਆਰੀ ’ਤੇ ਆਪਣਾ ਫੋਕਸ ਕਰ ਸਕਣ। ਜ਼ਿਕਰਯੋਗ ਹੈ ਕਿ ਕਾਂਗਰਸ ਨੇ ਪੰਜਾਬ ਵਿਚ 29 ਸਿਆਸੀ ਜ਼ਿਲ੍ਹੇ ਹਨ। 2022 ਵਿਚ ਪ੍ਰਦੇਸ਼ ਦੀ ਕਮਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਥੰ ਵਿਚ ਆਉਣ ਤੋਂ ਬਾਅਦ ਜ਼ਿਲ੍ਹਾ ਕਮੇਟੀਆਂ ਦਾ ਗਠਨ ਕੀਤਾ ਗਿਆ ਸੀ। ਜ਼ਿਲ੍ਹਾ ਪ੍ਰਧਾਨਾਂ ਦਾ ਕਾਰਜਕਾਲ ਤਿੰਨ ਸਾਲ ਦਾ ਪੂਰਾ ਹੋ ਚੁੱਕਾ ਹੈ। ਹਾਲਾਂਕਿ ਕਾਂਗਰਸ ਵਿਚ ਜ਼ਿਲ੍ਹਾ ਪ੍ਰਧਾਨਾਂ ਦੇ ਕਾਰਜਕਾਲ ਨੂੰ ਲੈ ਕੇ ਕੋਈ ਸਮਾਂ-ਸੀਮਾ ਤੈਅ ਨਹੀਂ ਹੈ। ਜ਼ਿਲ੍ਹਿਆਂ ਵਿਚ ਜਾ ਕੇ ਜ਼ਿਲ੍ਹਾ ਪ੍ਰਧਾਨਾਂ ਦੀ ਕਾਰਜਪ੍ਰਣਾਲੀ ਅਤੇ ਸੰਭਾਵਿਤ ਜ਼ਿਲ੍ਹਾ ਪ੍ਰਧਾਨ ਕੌਣ ਹੋ ਸਕਦਾ ਹੈ, ਨੂੰ ਲੈ ਕੇ ਅਬਜ਼ਰਵਰਾਂ ਨੇ ਜਿਹੜੀ ਰਿਪੋਰਟ ਤਿਆਰ ਕੀਤੀ ਸੀ ਉਸ ’ਤੇ ਵੇਣੂਗੋਪਾਲ ਦੇ ਨਾਲ ਲੰਬੀ ਚਰਚਾ ਹੋਈ। ਸੂਤਰ ਦੱਸਦੇ ਹਨ ਕਿ ਕਈ ਜ਼ਿਲ੍ਹਾ ਪ੍ਰਧਾਨਾਂ ਦੀ ਰਿਪੋਰਟ ਚੰਗੀ ਨਹੀਂ ਸੀ। ਉੱਥੇ, ਅਬਜ਼ਰਵਰਾਂ ਦੀ ਰਿਪੋਰਟ ਦੇ ਆਧਾਰ ’ਤੇ ਹੀ ਜ਼ਿਲ੍ਹਾ ਪ੍ਰਧਾਨਾਂ ਨਾਲ ਵੀ ਪਾਰਟੀ ਜਨਰਲ ਸਕੱਤਰ ਨੇ ਵਿਚਾਰ-ਚਰਚਾ ਕੀਤੀ। ਸੂਤਰ ਦੱਸਦੇ ਹਨ ਕਿ ਪਾਰਟੀ ਨੇ ਵੱਡੇ ਪੱਧਰ ’ਤੇ ਹੀ ਜ਼ਿਲ੍ਹਾ ਪ੍ਰਧਾਨਾਂ ਨੂੰ ਬਦਲਣ ਦਾ ਫ਼ੈਸਲਾ ਕੀਤਾ ਹੈ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.