>
ਤਾਜਾ ਖਬਰਾਂ
ਸ਼ਬਦੀਸ਼ ਥਿੰਦ
ਅਟਾਰੀ, 15 ਅਕਤੂਬਰ : ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਵਧੀਆ ਆਵਾਜਾਈ ਸੁਵਿਧਾਵਾਂ ਪ੍ਰਦਾਨ ਕਰਨ ਜੋ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਉਸੇ ਕੜੀ ਤਹਿਤ ਅਟਾਰੀ ਹਲਕੇ ਦੇ ਲੋਕਾਂ ਨੂੰ ਵਧੀਆ ਆਵਾਜਾਈ ਸੁਵਿਧਾਵਾਂ ਪ੍ਰਦਾਨ ਕਰਨ ਵਾਸਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਂਦਿਆ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਹਲਕੇ ਅੰਦਰ ਕੁੱਲ 74 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਵੱਖ-ਵੱਖ ਸੜਕਾਂ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ। ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਇਹ ਸੜਕਾਂ ਬਣਨ ਨਾਲ ਇਲਾਕੇ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਣ ਵਿਚ ਵੱਡੀ ਸਹੂਲਤ ਮਿਲੇਗੀ ਤੇ ਆਵਾਜਾਈ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਦੱਸਿਆ ਅਟਾਰੀ ਬੱਚੀਵਿੰਡ ਰੋਡ ਤੋਂ ਧਨੋਏ ਕਲਾਂ ਤੱਕ 1.10 ਕਿਲੋਮੀਟਰ ਦੀ ਸੜਕ 29.20 ਲੱਖ ਰੁਪਏ ਦੀ ਲਾਗਤ ਨਾਲ, ਲਿੰਕ ਰੋਡ ਰਣੀਕੇ ਕਲਾਂ ਤੋਂ ਰਣੀਕੇ ਖੁਰਦ ਤੱਕ 0.94 ਕਿਲੋਮੀਟਰ ਦੀ ਸੜਕ 12.35 ਲੱਖ ਰੁਪਏ ਨਾਲ, ਅਟਾਰੀ ਚੋਗਾਵਾਂ ਰੋਡ ਤੋਂ ਗੁਰਦੁਆਰਾ ਬਾਬਾ ਜੀਵਨ ਸਿੰਘ ਭਡਿਆਰ ਤੱਕ 0.91 ਕਿਲੋਮੀਟਰ ਦੀ ਸੜਕ 10.90 ਲੱਖ ਰੁਪਏ ਨਾਲ, ਜੀਟੀ ਰੋਡ ਤੋਂ ਰਣਗੜ੍ਹ ਤੱਕ 0.41 ਕਿਲੋਮੀਟਰ ਦੀ ਸੜਕ 6.68 ਲੱਖ ਰੁਪਏ ਨਾਲ, ਤੇ ਜੀਟੀ ਰੋਡ ਤੋਂ ਲਾਹੌਰੀਮਲ ਵਾਇਆ ਬਹਿਕਾ ਬਾਰਾ ਸਿੰਘ ਤੱਕ 1.00 ਕਿਲੋਮੀਟਰ ਦੀ ਸੜਕ 14.80 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਇਹ ਸਾਰੇ ਕੰਮ ਪਿੰਡਾਂ ਦੀਆਂ ਲੰਬੇ ਸਮੇਂ ਤੋਂ ਪਈਆਂ ਮੰਗਾਂ ਨੂੰ ਪੂਰਾ ਕਰਨ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਮਾਨ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਅਤੇ ਲੋਕਾਂ ਦੀ ਜ਼ਿੰਦਗੀ ਨੂੰ ਸੁਖਦਾਇਕ ਬਣਾਉਣਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਵਿਕਾਸ ਦਾ ਇਹ ਸਿਲਸਿਲਾ ਆਉਣ ਵਾਲੇ ਸਮੇਂ ਵਿੱਚ ਹੋਰ ਤੇਜ਼ੀ ਨਾਲ ਜਾਰੀ ਰਹੇਗਾ। ਉਨ੍ਹਾਂ ਕਿਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਇਮਾਨਦਾਰੀ ਨਾਲ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰ ਰਹੀ ਹੈ ਤੇ ਹਰ ਖੇਤਰ ਵਿੱਚ ਵਿਕਾਸ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
Get all latest content delivered to your email a few times a month.