>
ਤਾਜਾ ਖਬਰਾਂ
ਡਾ: ਰਮਨਦੀਪ ਕੌਰ
ਚੰਡੀਗੜ੍ਹ, 17 ਅਕਤੂਬਰ : ਪੰਜਾਬੀ ਗਾਇਕ 35 ਸਾਲਾ ਰਾਜਵੀਰ ਸਿੰਘ ਜਵੰਦਾ ਦੀ ਸੜਕ ਹਾਦਸੇ 'ਚ ਮੌਤ ਦੇ ਮਾਮਲੇ 'ਚ ਪਿੰਜੌਰ ਦੇ ਇਕ ਨਿੱਜੀ ਹਸਪਤਾਲ 'ਤੇ ਲਾਪਰਵਾਹੀ ਦੇ ਦੋਸ਼ ਲੱਗੇ ਹਨ। ਪਿੰਜੌਰ ਪੁਲਿਸ ਸਟੇਸ਼ਨ 'ਚ ਦਰਜ ਕੀਤੀ ਗਈ ਡੀਡੀਆਰ (ਡੇਲੀ ਡਾਇਰੀ ਰਿਪੋਰਟ) ਅਨੁਸਾਰ, ਨਿੱਜੀ ਹਸਪਤਾਲ ਦੇ ਡਾਕਟਰਾਂ ਨੇ ਜ਼ਖ਼ਮੀ ਜਵੰਦਾ ਨੂੰ ਸਮੇਂ ਸਿਰ ਪ੍ਰਾਇਮਰੀ ਇਲਾਜ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਹ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤਕ ਪਹੁੰਚ ਗਿਆ ਹੈ। ਇਸ ਘਟਨਾ ਨੂੰ ਲੈ ਕੇ ਲਾਇਅਰਜ਼ ਫਾਰ ਹਿਊਮਨ ਰਾਈਟਸ ਇੰਟਰਨੈਸ਼ਨਲ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਹਸਪਤਾਲਾਂ 'ਚ ਡਾਕਟਰਾਂ ਦੀ ਇਸ ਤਰ੍ਹਾਂ ਦੀ ਅਸੰਵੇਦਨਸ਼ੀਲਤਾ ਤੇ ਲਾਪਰਵਾਹੀ 'ਤੇ ਚਿੰਤਾ ਜਤਾਈ ਹੈ। ਇਸ ਸੰਸਥਾ ਨੇ ਇਸ ਮਾਮਲੇ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਇਕ ਪਟੀਸ਼ਨ ਦਾਇਰ ਕੀਤੀ ਹੈ ਜਿਸ ਦੀ ਸੁਣਵਾਈ 27 ਅਕਤੂਬਰ ਨੂੰ ਹੋਵੇਗੀ। ਪਟੀਸ਼ਨ 'ਚ ਇਹ ਵੀ ਮੰਗ ਕੀਤੀ ਗਈ ਹੈ ਕਿ ਸੂਬਾ ਸਰਕਾਰਾਂ ਤੇ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਐਮਰਜੈਂਸੀ ਸਥਿਤੀ 'ਚ ਕਿਸੇ ਵੀ ਹਸਪਤਾਲ ਵੱਲੋਂ ਜ਼ਖ਼ਮੀ ਵਿਅਕਤੀ ਨੂੰ ਮੁੱਢਲਾ ਇਲਾਜ ਦੇਣ ਤੋਂ ਇਨਕਾਰ ਨਾ ਕੀਤਾ ਜਾਵੇ।
Get all latest content delivered to your email a few times a month.