>
ਤਾਜਾ ਖਬਰਾਂ
ਬਾਲ ਕਿਸ਼ਨ
ਫਿਰੋਜ਼ਪੁਰ, 18 ਅਕਤੂਬਰ 2025: ਸ੍ਰੀ ਸੁਮੀਤ ਮਲਹੋਤਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਭਗਤ ਪੂਰਨ ਸਿੰਘ ਸਕੂਲ, ਕਟੋਰਾ ਦੇ ਬੱਚਿਆਂ ਅਤੇ ਜੇਲ੍ਹ ਕੈਦੀਆਂ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਆਪਣੇ ਹੱਥੀ ਤਿਆਰ ਕੀਤੇ ਦੀਵੇ ਅਤੇ ਮੋਮਬੱਤੀਆਂ ਦੀ ਪ੍ਰਦਰਸ਼ਨੀ ਜ਼ਿਲ੍ਹਾ ਕਚਹਿਰੀਆਂ ਕੰਪਲੈਕਸ, ਫਿਰੋਜਪੁਰ ਵਿੱਚ ਲਗਵਾਈ ਗਈ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ ਵੱਲੋਂ ਸਾਰੇ ਜੁਡੀਸ਼ੀਅਲ ਅਫਸਰਾਂ ਸਮੇਤ ਇਸ ਪ੍ਰਦਰਸ਼ਨੀ ਦਾ ਜਾਇਜਾ ਲਿਆ ਅਤੇ ਬੱਚਿਆਂ ਦੀ ਇਸ ਹੁਨਰ ਪ੍ਰਤੀ ਬਹੁਤ ਪ੍ਰਸੰਸਾ ਕੀਤੀ ਅਤੇ ਉਹਨਾਂ ਦੀ ਹੌਸਲਾ ਅਫਜਾਈ ਕੀਤੀ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਵੀ ਇਸ ਪ੍ਰਦਰਸ਼ਨੀ ਤੋਂ ਆਪ ਖੁਦ ਵੀ ਦੀਵੇ ਅਤੇ ਮੋਮਬੱਤੀਆਂ ਖਰੀਦੇ ਗਏ ਅਤੇ ਕਿਹਾ ਕਿ ਇਹਨਾਂ ਬੱਚਿਆਂ ਨੂੰ ਸਾਡੇ ਤਰਸ ਦੀ ਲੋੜ ਨਹੀਂ ਸਗੋਂ ਸਾਡੇ ਸਹਿਯੋਗ ਦੀ ਲੋੜ ਹੈ। ਇਸ ਦੇ ਨਾਲ—ਨਾਲ ਸਾਰੇ ਜੁਡੀਸ਼ੀਅਲ ਅਫਸਰਾਂ ਨੇ ਵੀ ਦੀਵੇ—ਮੋਮਬੱਤੀਆਂ ਦੀ ਖਰੀਦ ਕਰਕੇ ਬੱਚਿਆਂ ਦੀ ਹੌਸਲਾ ਹਫਜਾਈ ਕੀਤੀ ਗਈ। ਬਾਰ ਐਸੋਸੀਏਸ਼ਨ ਦੇ ਮੈਂਬਰ ਵੀ ਇਸ ਪ੍ਰੋਗਰਾਮ ਵਿੱਚ ਹਾਜਰ ਸਨ। ਇਸ ਦੌਰਾਨ ਨਾਲਸਾ ਦਾ ਥੀਮ ਗੀਤ ਵੀ ਜਨਤਾ ਨੂੰ ਸੁਣਾਇਆ ਗਿਆ ਅਤੇ ਟੋਲ ਫ੍ਰੀ ਨੰਬਰ 15100 ਦੇ ਸਟਿੱਕਰ ਵੀ ਖਰੀਦਦਾਰਾਂ ਨੂੰ ਵੰਡੇ ਗਏ। ਬੱਚਿਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੇ ਵੱਲੋਂ ਗਿਫਟ ਵੀ ਵੰਡੇ ਗਏ ਅਤੇ ਉਹਨਾਂ ਦਾ ਧੰਨਵਾਦ ਕੀਤਾ।
Get all latest content delivered to your email a few times a month.