> Bolda Punjab -**ਪੰਜਾਬ ਦੀਆਂ ਧੀਆਂ ਨੇ ਪੂਰੇ ਦੇਸ਼ ਦਾ ਮਾਣ ਵਧਾਇਆ: ਮੁੱਖ ਮੰਤਰੀ**
IMG-LOGO
ਹੋਮ ਪੰਜਾਬ : **ਪੰਜਾਬ ਦੀਆਂ ਧੀਆਂ ਨੇ ਪੂਰੇ ਦੇਸ਼ ਦਾ ਮਾਣ ਵਧਾਇਆ: ਮੁੱਖ...

**ਪੰਜਾਬ ਦੀਆਂ ਧੀਆਂ ਨੇ ਪੂਰੇ ਦੇਸ਼ ਦਾ ਮਾਣ ਵਧਾਇਆ: ਮੁੱਖ ਮੰਤਰੀ**

** ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ**

NA

Shabdish Thind - Nov 04, 2025 05:45 PM
IMG

"ਬਿਊਰੋ ਚੀਫ ਬੋਲਦਾ ਪੰਜਾਬ ਮੀਡੀਆ ਗਰੁੱਪ"
ਚੰਡੀਗੜ੍ਹ, 4 ਨਵੰਬਰ 2025 ,

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਸ਼ਾਨਦਾਰ ਮੈਚ ਵਿੱਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈ.ਸੀ.ਸੀ. ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਅੱਜ ਵਧਾਈ ਦਿੱਤੀ।

ਟੀਮ ਮੈਂਬਰਾਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਕੱਪ ਜਿੱਤ ਕੇ ਧੀਆਂ ਨੇ ਸਿਰਫ਼ ਇਤਿਹਾਸ ਹੀ ਨਹੀਂ ਸਿਰਜਿਆ, ਸਗੋਂ ਉਨ੍ਹਾਂ ਦੁਨੀਆ ਫਤਹਿ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਧੀਆਂ ਸੂਬੇ ਦਾ ਮਾਣ ਹਨ ਅਤੇ ਪੰਜਾਬ ਪਰਤਣ ਮਗਰੋਂ ਉਨ੍ਹਾਂ ਦਾ ਸ਼ਾਨਦਾਰ ਸਨਮਾਨ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖਿਡਾਰੀ ਸੂਬੇ ਦੇ ਬਰੈਂਡ ਅੰਬੈਸਡਰ ਹਨ ਕਿਉਂਕਿ ਉਨ੍ਹਾਂ ਆਪਣੀ ਸਖ਼ਤ ਮਿਹਨਤ ਨਾਲ ਨਵੀਂ ਮਿਸਾਲ ਕਾਇਮ ਕੀਤੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਵੱਡੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਭਾਰਤੀ ਕ੍ਰਿਕਟ ਟੀਮ ਨੇ ਵਿਸ਼ਵ ਕੱਪ ਜਿੱਤ ਕੇ ਦੇਸ਼ ਲਈ ਨਾਮਣਾ ਖੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਕ੍ਰਿਕਟ ਟੀਮ ਨੇ ਇਹ ਕੱਪ ਜਿੱਤ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਦੇਸ਼ ਨੂੰ ਮਾਣ ਦਿਵਾਉਣ ਲਈ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਧੀਆਂ ਨੇ ਆਪਣੇ ਹੌਸਲੇ ਤੇ ਜਜ਼ਬੇ ਨਾਲ ਸੂਬੇ ਲਈ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਵੀ ਖ਼ੁਸ਼ੀ ਦੀ ਗੱਲ ਹੈ ਕਿ ਅੱਜ ਭਾਰਤੀ ਕ੍ਰਿਕਟ ਟੀਮ, ਭਾਰਤੀ ਹਾਕੀ ਟੀਮ, ਮਹਿਲਾ ਕ੍ਰਿਕਟ ਟੀਮ, ਬਾਸਕਿਟਬਾਲ ਟੀਮ ਅਤੇ ਫੁਟਬਾਲ ਟੀਮ ਦੀ ਅਗਵਾਈ ਪੰਜਾਬ ਦੇ ਖਿਡਾਰੀ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੀਆਂ ਧੀਆਂ ਦੀ ਟੀਮ ਦੀ ਇਹ ਪ੍ਰਾਪਤੀ ਆਉਣ ਵਾਲੀਆਂ ਨਸਲਾਂ ਨੂੰ ਖੇਡਾਂ ਦੇ ਖ਼ੇਤਰ ਵਿੱਚ ਨਾਮਣਾ ਖੱਟਣ ਲਈ ਉਤਸ਼ਾਹਿਤ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਟੀਮ ਨੇ ਇਸ ਸ਼ਾਨਦਾਰ ਜਿੱਤ ਨਾਲ ਦੇਸ਼ ਦਾ ਸਿਰ ਉੱਚਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਵੱਡੇ ਮਾਣ ਦੀ ਗੱਲ ਹੈ ਕਿ ਸਾਡੀਆਂ ਧੀਆਂ ਨੇ ਆਪਣੀ ਕਾਬਲੀਅਤ ਨਾਲ ਕੌਮਾਂਤਰੀ ਕ੍ਰਿਕਟ ਵਿੱਚ ਆਪਣੇ ਲਈ ਵੱਖਰੀ ਥਾਂ ਤੇ ਪਛਾਣ ਬਣਾਈ ਹੈ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.