> Bolda Punjab -*ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਅੱਗੇ ਪੇਸ਼ ਹੋਵਾਂਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
IMG-LOGO
ਹੋਮ ਪੰਜਾਬ : *ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਅੱਗੇ ਪੇਸ਼ ਹੋਵਾਂਗਾ-ਮੁੱਖ ਮੰਤਰੀ...

*ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਅੱਗੇ ਪੇਸ਼ ਹੋਵਾਂਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸ੍ਰੀ ਅਕਾਲ ਤਖ਼ਤ ਸਾਹਿਬ ਮੇਰੇ ਅਤੇ ਪਰਿਵਾਰ ਲਈ ਸਦਾ ਹੀ ਸਰਵਉੱਚ ਸੀ, ਹੈ ਅਤੇ ਰਹੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

.

Admin user - Jan 05, 2026 08:19 PM
IMG

 ਬਿਊਰੋ ਚੀਫ ਬੋਲਦਾ ਪੰਜਾਬ
 ਚੰਡੀਗੜ੍ਹ, 5 ਜਨਵਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਮੁੱਖ ਮੰਤਰੀ ਵਜੋਂ ਨਹੀਂ, ਇਕ ਨਿਮਾਣੇ ਸਿੱਖ ਵਜੋਂ ਪੇਸ਼ ਹੋਣਗੇ।
‘ਐਕਸ’ ’ਤੇ ਕੀਤੀ ਇਕ ਪੋਸਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰੇਕ ਸਿੱਖ ਲਈ ਪਾਵਨ ਅਸਥਾਨ ਹੈ ਅਤੇ ਤਖ਼ਤ ਸਾਹਿਬ ਨੂੰ ਸਿੱਖਾਂ ਦਾ ਸਰਵਉੱਚ ਅਸਥਾਨ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਇਆ ਹੁਕਮ ਸਿਰ ਮੱਥੇ ਹੈ ਜਿਸ ਨੂੰ ਪੂਰੇ ਸਤਿਕਾਰ ਨਾਲ ਪ੍ਰਵਾਨ ਕਰਕੇ ਉਸ ਦੀ ਪਾਲਣਾ ਕਰਾਂਗਾ। ਮੈਂ ਮੁੱਖ ਮੰਤਰੀ ਵਜੋਂ ਨਹੀਂ, ਇਕ ਨਿਮਾਣੇ ਸਿੱਖ ਵਜੋਂ ਨੰਗੇ ਪੈਰੀਂ ਚੱਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹਾਜ਼ਰ ਹੋਵਾਂਗਾ।”  
    ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ 15 ਜਨਵਰੀ ਨੂੰ ਦੇਸ਼ ਦੇ ਰਾਸ਼ਟਰਪਤੀ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਇਕ ਕਾਨਫਰੰਸ ਵਿੱਚ ਸ਼ਿਰਕਤ ਕਰਨ ਲਈ ਆ ਰਹੇ ਹਨ, ਪਰ ਉਹ ਹਰ ਹਾਲ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਰਵਉੱਚ ਹੈ ਅਤੇ ਪਾਵਨ ਤਖ਼ਤ ਸਾਹਿਬ ਤੋਂ ਆਇਆ ਹੁਕਮ ਸਿਰ ਮੱਥੇ ਕਬੂਲ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਇਆ ਹੁਕਮ ਮੇਰੇ ਅਤੇ ਪਰਿਵਾਰ ਲਈ ਸਦਾ ਸਰਵਉੱਚ ਸੀ, ਹੈ ਅਤੇ ਰਹੇਗਾ।”
-------

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.