> Bolda Punjab -ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿੱਚ ਐਨ.ਐਸ.ਐਸ ਕੈਂਪ ਦੇ ਚੌਥੇ ਦਿਨ ਵਿਦਵਾਨਾਂ ਨੇ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ
IMG-LOGO
ਹੋਮ ਪੰਜਾਬ : ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿੱਚ ਐਨ.ਐਸ.ਐਸ ਕੈਂਪ ਦੇ ਚੌਥੇ ਦਿਨ...

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿੱਚ ਐਨ.ਐਸ.ਐਸ ਕੈਂਪ ਦੇ ਚੌਥੇ ਦਿਨ ਵਿਦਵਾਨਾਂ ਨੇ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ

ਐਨ.ਐਸ.ਐਸ ਦੇ ਮੋਟੋ “Not Me, But You” ਦੀ ਅਸਲ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ

ਡਾ. ਰਿਪੁਦਮਨ ਸਿੰਘ ਵੱਲੋਂ ਆਰਟੀਫਿਸ਼ਲ ਇੰਟੈਲੀਜੈਂਸ (AI) ਵਿਸ਼ੇ ‘ਤੇ ਲੈਕਚਰ

Admin user - Feb 09, 2026 05:46 PM
IMG

   BOLDA PUNJAB

ਚੁੰਨੀ ਕਲਾਂ, 09 ਫਰਵਰੀ 2026:
ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਚੱਲ ਰਹੇ ਸੱਤ ਰੋਜ਼ਾ ਐਨ.ਐਸ.ਐਸ ਕੈਂਪ ਦੇ ਚੌਥੇ ਦਿਨ ਦਾ ਕਾਰਜਕ੍ਰਮ ਬਹੁਤ ਹੀ ਉਤਸ਼ਾਹ ਅਤੇ ਗਿਆਨਵਰਧਕ ਮਾਹੌਲ ਵਿੱਚ ਆਯੋਜਿਤ ਕੀਤਾ ਗਿਆ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਇਤਿਹਾਸ ਵਿਭਾਗ ਦੇ ਮੁਖੀ ਉੱਘੇ ਵਿਦਵਾਨ ਡਾ. ਬਲਰਾਜ ਸਿੰਘ ਅਤੇ ਚਿਤਕਾਰਾ ਯੂਨੀਵਰਸਿਟੀ ਤੋਂ ਡਾ. ਰਿਪੁਦਮਨ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਪ੍ਰੋਗਰਾਮ ਦੀ ਸ਼ੁਰੂਆਤ ਦੌਰਾਨ ਪ੍ਰੋ. ਅਮਨ ਸ਼ਰਮਾ ਵੱਲੋਂ ਆਏ ਹੋਏ ਮਹਿਮਾਨਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ। ਆਪਣੇ ਸੰਬੋਧਨ ਵਿੱਚ ਡਾ. ਬਲਰਾਜ ਸਿੰਘ ਨੇ ਵਿਦਿਆਰਥੀਆਂ ਨੂੰ ਐਨ.ਐਸ.ਐਸ ਦੇ ਮੋਟੋ “Not Me, But You” ਦੀ ਅਸਲ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਸਮਾਜ ਸੇਵਾ ਨੂੰ ਜੀਵਨ ਦਾ ਹਿੱਸਾ ਬਣਾਉਣ ਅਤੇ ਆਪਣੇ ਗਿਆਨ ਤੇ ਕਾਬਲਿਯਤ ਰਾਹੀਂ ਸਮਾਜ ਅਤੇ ਦੁਨੀਆ ਵਿੱਚ ਉਸਾਰੂ ਬਦਲਾਅ ਲਿਆਉਣ ਲਈ ਯੋਗਦਾਨ ਪਾਉਣ।

ਇਸ ਤੋਂ ਬਾਅਦ ਡਾ. ਰਿਪੁਦਮਨ ਸਿੰਘ ਵੱਲੋਂ ਆਰਟੀਫਿਸ਼ਲ ਇੰਟੈਲੀਜੈਂਸ (AI) ਵਿਸ਼ੇ ‘ਤੇ ਇੱਕ ਜਾਣਕਾਰੀਪੂਰਣ ਲੈਕਚਰ ਦਿੱਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਏ.ਆਈ. ਟੂਲਜ਼ ਬਾਰੇ ਜਾਣੂ ਕਰਵਾਉਂਦੇ ਹੋਏ ਇਸ ਤਕਨਾਲੋਜੀ ਦੇ ਭਵਿੱਖ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਏ.ਆਈ. ਦੇ ਲਾਭਾਂ ਨਾਲ-ਨਾਲ ਇਸ ਨਾਲ ਜੁੜੇ ਸੰਭਾਵਿਤ ਖਤਰਿਆਂ ਅਤੇ ਉਨ੍ਹਾਂ ਤੋਂ ਬਚਾਅ ਦੇ ਢੰਗਾਂ ਬਾਰੇ ਵੀ ਵਿਸਥਾਰ ਨਾਲ ਸਮਝਾਇਆ। ਵਿਦਿਆਰਥੀਆਂ ਨੇ ਇਸ ਲੈਕਚਰ ਦੌਰਾਨ ਕਾਫ਼ੀ ਉਤਸੁਕਤਾ ਦਿਖਾਈ ਅਤੇ ਵੱਖ-ਵੱਖ ਪ੍ਰਸ਼ਨ ਪੁੱਛ ਕੇ ਆਪਣੀ ਜਿਗਿਆਸਾ ਪ੍ਰਗਟ ਕੀਤੀ।

ਪ੍ਰੋਗਰਾਮ ਦੇ ਅੰਤ ਵਿੱਚ ਡਾ. ਦਵਿੰਦਰ ਸਿੰਘ ਵੱਲੋਂ ਆਏ ਹੋਏ ਮਹਿਮਾਨਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਦੇ ਕੀਮਤੀ ਸਮੇਂ ਅਤੇ ਮਾਰਗਦਰਸ਼ਨ ਲਈ ਆਭਾਰ ਪ੍ਰਗਟਾਇਆ ਗਿਆ।

ਇਸ ਮੌਕੇ ਐਨ.ਐਸ.ਐਸ ਦੇ ਪ੍ਰੋਗਰਾਮ ਅਫ਼ਸਰ ਡਾ. ਰਣਦੀਪ ਕੌਰ ਅਤੇ ਡਾ. ਦਲਬੀਰ ਸਿੰਘ, ਐਨ.ਐਸ.ਐਸ ਕੋ-ਕੋਆਰਡੀਨੇਟਰ ਪ੍ਰੋ. ਮਾਲਵਿਕਾ ਖੁਰਾਣਾ ਅਤੇ ਪ੍ਰੋ. ਅਮਰੀਕ ਸਿੰਘ ਦੇ ਨਾਲ ਕਾਲਜ ਮੁਖੀ ਡਾ. ਵਨੀਤਾ ਗਰਗ, ਡਾ. ਜਸਪ੍ਰੀਤ ਕੌਰ, ਪ੍ਰੋ. ਸੁਰਿੰਦਰ ਸਿੰਘ, ਡਾ. ਨਵਜੀਤ ਸਿੰਘ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।

ਕੈਂਪ ਦੇ ਚੌਥੇ ਦਿਨ ਦਾ ਇਹ ਕਾਰਜਕ੍ਰਮ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਅਤੇ ਗਿਆਨਵਰਧਕ ਸਾਬਤ ਹੋਇਆ, ਜਿਸ ਨਾਲ ਉਨ੍ਹਾਂ ਵਿੱਚ ਸਮਾਜਿਕ ਜ਼ਿੰਮੇਵਾਰੀ ਅਤੇ ਨਵੀਂ ਤਕਨਾਲੋਜੀ ਪ੍ਰਤੀ ਜਾਗਰੂਕਤਾ ਵਧੀ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.