> Bolda Punjab -*ਏਮਜ਼ ਬਠਿੰਡਾ ਦੀ ਟੀਮ ਵੱਲੋਂ ਪਿੰਡ ਪੱਧਰ ‘ਤੇ ਸਿਹਤ ਸੇਵਾਵਾਂ — ਮੈਰੀਪੁਰ ਵਿੱਚ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ*
IMG-LOGO
ਹੋਮ ਪੰਜਾਬ : *ਏਮਜ਼ ਬਠਿੰਡਾ ਦੀ ਟੀਮ ਵੱਲੋਂ ਪਿੰਡ ਪੱਧਰ ‘ਤੇ ਸਿਹਤ ਸੇਵਾਵਾਂ...

*ਏਮਜ਼ ਬਠਿੰਡਾ ਦੀ ਟੀਮ ਵੱਲੋਂ ਪਿੰਡ ਪੱਧਰ ‘ਤੇ ਸਿਹਤ ਸੇਵਾਵਾਂ — ਮੈਰੀਪੁਰ ਵਿੱਚ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ*

ਯੂਨੀਵਰਸਿਟੀ ਕੈਂਪਸ *ਅੰਦਰ 31 ਜੁਲਾਈ ਨੂੰ ਨਵੇਂ ਵਿਧਾਇਕ ਵਰੇ ਦੀਆਂ ਜਮਾਤਾਂ ਸ਼ੁਰੂ ਹੋਣ ਜਾ ਰਹੀਆਂ ਹਨ: ਫਾਊਂਡਰ ਚਾਂਸਲਰ ਡਾ. ਸੰਦੀਪ ਸਿੰਘ ਕੌੜਾ*

*ਯੂਨੀਵਰਸਿਟੀ ਵਿੱਚ ਅੰਤਰਰਾਸ਼ਟਰੀ ਪੱਧਰ ਦੇ ਸਕਿਲ ਆਧਾਰਿਤ ਕੋਰਸ ਹੋਣਗੇ*

Admin user - Feb 23, 2026 04:25 PM
IMG

  ਬਿਊਰੋ ਚੀਫ 

ਸੁਲਤਾਨਪੁਰ ਲੋਧੀ /ਕਪੂਰਥਲਾ, 23 ਫਰਵਰੀ: ਪਿੰਡ ਪੱਧਰ ‘ਤੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ  ਅਖਿਲ ਭਾਰਤੀ ਆਯੁਰਵਿਗਿਆਨ ਸੰਸਥਾਨ ਬਠਿੰਡ ਦੀ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਮੈਰੀਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਕੀਤਾ ਗਿਆ।

ਇਸ ਮੌਕੇ ਇਲਾਕੇ ਦੇ ਮੋਹਤਬਰ ਵਿਅਕਤੀ, ਪੰਚਾਇਤ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਹਾਜ਼ਰੀ ਭਰੀ। ਇਹ ਕੈਂਪ ਪ੍ਰਵਾਸੀ ਭਾਰਤੀ ਧਰਮ ਸਿੰਘ ਖਿੰਡਾ (ਯੂ.ਐੱਸ.ਏ.) ਅਤੇ ਉਨ੍ਹਾਂ ਦੀ ਪਤਨੀ ਬੀਬੀ ਸੁਰਜੀਤ ਕੌਰ ਖਿੰਡਾ (ਯੂ.ਐੱਸ.ਏ.) ਵੱਲੋਂ ਸਮਾਜ ਸੇਵਾ ਦੇ ਜਜ਼ਬੇ ਨਾਲ Kamboj Foundation ਪੰਜਾਬ ਦੇ ਸਹਿਯੋਗ ਨਾਲ ਲਗਾਇਆ ਗਿਆ।

ਕੈਂਪ ਦੌਰਾਨ ਮਾਹਰ ਡਾਕਟਰਾਂ ਦੀ ਟੀਮ ਨੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ। ਏਮਜ਼ ਬਠਿੰਡਾ ਦੇ ਯੂਰੋਲੋਜੀ ਅਤੇ ਕਿਡਨੀ ਟਰਾਂਸਪਲਾਂਟੇਸ਼ਨ ਵਿਭਾਗ ਦੇ ਮੁਖੀ ਡਾ. ਕਵਲਜੀਤ ਸਿੰਘ ਕੌੜਾ ਦੀ ਅਗਵਾਈ ਹੇਠ ਡਾਕਟਰਾਂ ਨੇ ਯੂਰੋਲੋਜੀ, ਮੈਡੀਸਨ ਅਤੇ ਦੰਦਾਂ ਨਾਲ ਸੰਬੰਧਿਤ ਰੋਗਾਂ ਦੀ ਜਾਂਚ ਕੀਤੀ। ਕੈਂਪ ਵਿੱਚ ਲਗਭਗ 350 ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਦੇ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਹੋਰ ਆਮ ਬਿਮਾਰੀਆਂ ਦੇ ਟੈਸਟ ਕੀਤੇ ਗਏ ਅਤੇ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ।

ਪ੍ਰਵਾਸੀ ਭਾਰਤੀ ਧਰਮ ਸਿੰਘ ਖਿੰਡਾ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਪਿੰਡ ਵਾਸੀਆਂ ਨੂੰ ਘਰ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਦੂਰਦਰਾਜ ਇਲਾਕਿਆਂ ਦੇ ਲੋਕਾਂ ਨੂੰ ਇਲਾਜ ਲਈ ਸ਼ਹਿਰਾਂ ਵਿੱਚ ਜਾਣ ਦੀ ਲੋੜ ਨਾ ਪਵੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਲੋਕ-ਭਲਾਈ ਕਾਰਜ ਜਾਰੀ ਰੱਖੇ ਜਾਣਗੇ।

ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿੰਡ ਪੱਧਰ ‘ਤੇ ਲਗਾਏ ਜਾਣ ਵਾਲੇ ਐਸੇ ਮੈਡੀਕਲ ਕੈਂਪ ਲੋਕਾਂ ਲਈ ਬਹੁਤ ਲਾਭਦਾਇਕ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸਮੇਂ ਦੀ ਲੋੜ ਹੈ ਅਤੇ ਇਸ ਤਰ੍ਹਾਂ ਦੇ ਉਪਰਾਲੇ ਲੋਕਾਂ ਦੀ ਜ਼ਿੰਦਗੀ ਸੁਖਾਲੀ ਬਣਾਉਂਦੇ ਹਨ। ਉਨ੍ਹਾਂ ਕੈਂਪ ਦੇ ਪ੍ਰਬੰਧਕਾਂ, ਕੰਬੋਜ ਫਾਉਂਡੇਸ਼ਨ ਪੰਜਾਬ ਅਤੇ ਡਾਕਟਰੀ ਟੀਮ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਸੇਵਾ ਦੇ ਐਸੇ ਯਤਨ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ।

ਇਸ ਮੌਕੇ  ਸ਼ਹੀਦ ਊਧਮ ਸਿੰਘ ਹੁਨਰ ਵਿਕਾਸ ਅਤੇ ਉੱਦਮਤਾ ਯੂਨੀਵਰਸਿਟੀ ( Shaheed Udham Singh Skill Development and Entrepreneurship University ) ਦੇ ਫਾਊਂਡਰ ਚਾਂਸਲਰ ਡਾ. ਸੰਦੀਪ ਸਿੰਘ ਕੌੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਪਿਤ ਹੋਣ ਜਾ ਰਹੀ ਯੂਨੀਵਰਸਿਟੀ ਵਿੱਚ ਅੰਤਰਰਾਸ਼ਟਰੀ ਪੱਧਰ ਦੇ ਸਕਿਲ ਆਧਾਰਿਤ ਕੋਰਸ ਸ਼ੁਰੂ ਕੀਤੇ ਜਾਣਗੇ।ਪਿੰਡ ਸੁਭਾਨਪੁਰ ਵਿੱਚ ਯੂਨੀਵਰਸਿਟੀ ਕੈਂਪਸ ਅੰਦਰ 31 ਜੁਲਾਈ ਨੂੰ ਨਵੇਂ ਵਿਧਾਇਕ ਵਰੇ ਦੀਆਂ ਜਮਾਤਾਂ ਸ਼ੁਰੂ ਹੋਣ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਡਿਗਰੀ ਨਹੀਂ ਸਗੋਂ ਰੁਜ਼ਗਾਰਯੋਗ ਬਣਾਉਣਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਇੱਥੇ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਆਪਣੇ ਖੇਤਰ ਵਿੱਚ ਖੁਦ ਰੁਜ਼ਗਾਰ ਪ੍ਰਾਪਤ ਕਰਨ ਦੇ ਯੋਗ ਹੋਣਗੇ ਜਾਂ ਫਿਰ ਇੰਨੇ ਸਮਰੱਥ ਹੋਣਗੇ ਕਿ ਹੋਰ ਲੋਕਾਂ ਲਈ ਵੀ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕਣ। ਡਾ. ਕੌੜਾ ਨੇ ਕਿਹਾ ਕਿ ਯੂਨੀਵਰਸਿਟੀ ਉੱਚ ਪੱਧਰੀ ਕੋਰਸਾਂ ਲਈ ਚੁਣੇ ਜਾਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਦਾਖਲਾ ਦੇਵੇਗੀ ਅਤੇ ਅਜਿਹੇ ਵਿਦਿਆਰਥੀਆਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ, ਤਾਂ ਜੋ ਕਾਬਲ ਵਿਦਿਆਰਥੀਆਂ ਨੂੰ ਅੱਗੇ ਵਧਣ ਦਾ ਮੌਕਾ ਮਿਲ ਸਕੇ।

ਇਸ ਮੌਕੇ ਸ਼ੈਸ਼ਨ ਜੱਜ ਜਗਦੀਪ ਸਿੰਘ ਮਹਿਰੋਕ, ਡਾ. ਸੰਦੀਪ ਸਿੰਘ ਕੌੜਾ, ਧਰਮ ਸਿੰਘ ਖਿੰਡਾ (ਯੂ.ਐੱਸ.ਏ.), ਬੀਬੀ ਸੁਰਜੀਤ ਕੌਰ ਖਿੰਡਾ (ਯੂ.ਐੱਸ.ਏ.), ਮਾਨ ਸਿੰਘ ਧੰਮ, ਅਜਮੇਰ ਸਿੰਘ ਰਾਣਾ ਖਿੰਡਾ, ਬਲਜਿੰਦਰ ਸਿੰਘ ਸੁਲਤਾਨਪੁਰ ਲੋਧੀ, ਜੱਥੇਦਾਰ ਭਗਵਾਨ ਸਿੰਘ, ਤੇਜਵੰਤ ਸਿੰਘ, ਗੁਲਜਾਰ ਸਿੰਘ, ਸਰਪੰਚ ਹਰਮਨਜੋਤ ਸਿੰਘ, ਪਾਲ ਸਿੰਘ ਮੈਰੀਪੁਰ, ਪਾਲ ਸਿੰਘ ਡਡਵਿੰਡੀ, ਸਰਬਜੀਤ ਸਿੰਘ, ਸਰਪੰਚ ਸਰਬਜੀਤ ਸਿੰਘ ਅਤੇ ਪਰਮਿੰਦਰ ਸਿੰਘ ਖਾਲਸਾ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।

ਇਸ ਵਿਸ਼ਾਲ ਮੈਡੀਕਲ ਕੈਂਪ ਨੇ ਪਿੰਡ ਪੱਧਰ ‘ਤੇ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਮਜ਼ਬੂਤ ਬਣਾਉਂਦੇ ਹੋਏ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਅਤੇ ਨਾਲ ਹੀ ਭਵਿੱਖ ਵਿੱਚ ਬਣ ਰਹੀ ਯੂਨੀਵਰਸਿਟੀ ਰਾਹੀਂ ਨੌਜਵਾਨਾਂ ਲਈ ਨਵੇਂ ਰੁਜ਼ਗਾਰ ਦੇ ਰਸਤੇ ਖੁਲ੍ਹਣ ਦੀ ਉਮੀਦ ਵੀ ਜਗਾਈ ਹੈ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.