> Bolda Punjab - * 50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ*
IMG-LOGO
ਹੋਮ ਪੰਜਾਬ : * 50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ ਵਿਜੀਲੈਂਸ...

* 50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ*

*ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ*

*ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ*

Admin user - Feb 24, 2026 06:56 PM
IMG

ਜਗਦੀਸ਼ ਥਿੰਦ

ਚੰਡੀਗੜ੍ਹ, 24 ਫਰਵਰੀ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ  ਨੇ ਪਿੰਡ ਦੇਵੀਨਗਰ (ਅਭਰਾਵਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਰਪੰਚ ਗੁਰਚਰਨ ਸਿੰਘ ਨੂੰ 50000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਸ਼ਿਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।  ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਜ਼ਿਲ੍ਹਾ ਐਸਏਐਸ ਨਗਰ ਦੇ ਪਿੰਡ ਦੇਵੀਨਗਰ (ਅਭਰਾਵਨ) ਦੇ ਸਰਪੰਚ ਗੁਰਚਰਨ ਸਿੰਘ ਨੇ ਸ਼ਿਕਾਇਤਕਰਤਾ ਦਾ ਟਰੈਕਟਰ, ਜੋ ਪੁਲੀਸ ਕੋਲ ਜ਼ਬਤ ਸੀ, ਨੂੰੰ ਥਾਣਾ ਬਨੂੜ ਤੋਂ ਛੁਡਾਉਣ  ਬਦਲੇ 100000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਦੀ ਵਾਰ-ਵਾਰ ਬੇਨਤੀ ’ਤੇ ਦੋਸ਼ੀ ਸਰਪੰਚ ਨਾਲ ਸੌਦਾ 50000 ਰੁਪਏ ਵਿੱਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਰਿਸ਼ਵਤ ਸਬੰਧੀ  ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਇਸ ਸਬੰਧੀ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਐਸਏਐਸ ਨਗਰ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.