> Bolda Punjab -*'ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ*
IMG-LOGO
ਹੋਮ ਪੰਜਾਬ : *'ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ...

*'ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ*

*ਕਿਹਾ- ਮੁਸ਼ਕਲ ਘੜੀ ਵਿੱਚ ਸਰਕਾਰ ਉਨ੍ਹਾਂ ਦੇ ਨਾਲ, ਪਰਿਵਾਰ ਨੂੰ ਸੁਰੱਖਿਅਤ ਲਿਆਉਣ ਲਈ ਮਾਨ ਸਰਕਾਰ ਕਰੇਗੀ ਡਿਪਲੋਮੈਟਿਕ ਯਤਨ: ਬਲਤੇਜ ਪੰਨੂ*

*ਖਾੜੀ ਦੇਸ਼ਾਂ ਵਿੱਚ ਜਾਰੀ ਜੰਗ*

Admin user - Mar 03, 2026 10:54 PM
IMG

    BOLDA PUNJAB

 *ਚੰਡੀਗੜ੍ਹ, 2 ਮਾਰਚ 2026* 

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਐਮੀ ਵਿਰਕ ਨਾਲ ਫ਼ੋਨ 'ਤੇ ਸੰਪਰਕ ਕਰਕੇ ਸੰਯੁਕਤ ਅਰਬ ਅਮੀਰਾਤ (UAE) ਵਿੱਚ ਰਹਿ ਰਹੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਪੰਨੂ ਨੇ ਵਿਰਕ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ।

ਬਲਤੇਜ ਪੰਨੂ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਤੌਰ 'ਤੇ ਇਸ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ। ਮੁੱਖ ਮੰਤਰੀ ਜਲਦ ਹੀ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਐਮੀ ਵਿਰਕ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਸੰਭਵ ਰਾਜਨੀਤਿਕ ਤੇ ਡਿਪਲੋਮੈਟਿਕ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲ ਵਿਦੇਸ਼ਾਂ ਵਿੱਚ ਫਸੇ ਆਪਣੇ ਨਾਗਰਿਕਾਂ ਦੀ ਸਲਾਮਤੀ ਹੈ।

ਖਾੜੀ ਦੇਸ਼ਾਂ ਵਿੱਚ ਜਾਰੀ ਜੰਗ ਦੀ ਸਥਿਤੀ 'ਤੇ ਦੁੱਖ ਪ੍ਰਗਟ ਕਰਦਿਆਂ ਪੰਨੂ ਨੇ ਕਿਹਾ ਕਿ ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਇਹ ਜੰਗ ਜਲਦ ਖ਼ਤਮ ਹੋਵੇ ਅਤੇ ਸ਼ਾਂਤੀ ਬਹਾਲ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਕੇਂਦਰ ਨਾਲ ਮਿਲ ਕੇ ਇਸ ਮਾਮਲੇ ਦਾ ਤੁਰੰਤ ਹੱਲ ਕੱਢੇਗੀ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.