> Bolda Punjab -ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ
IMG-LOGO
ਹੋਮ ਪੰਜਾਬ : ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ...

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮੁੱਖ ਮੰਤਰੀ ਮਾਨ ਨੇ ਜੱਸਾ ਅਤੇ ਉਨ੍ਹਾਂ ਦੀ ਟੀਮ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ

ਮੁੱਖ ਮੰਤਰੀ ਨੇ ਭਰੋਸਾ ਜਤਾਉਂਦਿਆਂ ਕਿਹਾ ਕਿ ਜਿਸ ਤਰ੍ਹਾਂ ਜੱਸਾ ਪੱਟੀ ਨੇ ਖੇਡ ਦੇ ਮੈਦਾਨ ਵਿੱਚ ਆਪਣੀ ਮਿਹਨਤ ਅਤੇ ਲਗਨ ਦਾ ਲੋਹਾ ਮਨਵਾਇਆ ਹੈ

Shabdish Thind - Apr 28, 2026 09:51 PM
IMG

 ਸ਼ਬਦੀਸ਼ ਥਿੰਦ 

ਚੰਡੀਗੜ੍ਹ 28 ਅਪ੍ਰੈਲ

 

ਕੁਸ਼ਤੀ ਜਗਤ ਵਿੱਚ 'ਜੱਸਾ ਪੱਟੀ' ਦੇ ਨਾਮ ਨਾਲ ਮਸ਼ਹੂਰ ਰੁਸਤਮ-ਏ-ਹਿੰਦ ਜਸਕੰਵਰ ਸਿੰਘ ਪੱਟੀ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਪਣੀ ਪੂਰੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਰਿਹਾਇਸ਼ 'ਤੇ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੂੰ ਅਧਿਕਾਰਤ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।

 

ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੱਸਾ ਪੱਟੀ ਨੇ ਕੁਸ਼ਤੀ ਦੇ ਮੈਦਾਨ ਵਿੱਚ ਨਾ ਸਿਰਫ਼ ਪੰਜਾਬ, ਸਗੋਂ ਪੂਰੇ ਦੇਸ਼ ਦਾ ਨਾਮ ਅੰਤਰਰਾਸ਼ਟਰੀ ਪੱਧਰ 'ਤੇ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਡ ਜਗਤ ਦੀਆਂ ਅਜਿਹੀਆਂ ਨਾਮਵਰ ਹਸਤੀਆਂ ਦੇ ਰਾਜਨੀਤੀ ਵਿੱਚ ਆਉਣ ਨਾਲ ਨੌਜਵਾਨਾਂ ਨੂੰ ਸਕਾਰਾਤਮਕ ਪ੍ਰੇਰਨਾ ਮਿਲੇਗੀ।

 

ਮੁੱਖ ਮੰਤਰੀ ਨੇ ਭਰੋਸਾ ਜਤਾਉਂਦਿਆਂ ਕਿਹਾ ਕਿ ਜਿਸ ਤਰ੍ਹਾਂ ਜੱਸਾ ਪੱਟੀ ਨੇ ਖੇਡ ਦੇ ਮੈਦਾਨ ਵਿੱਚ ਆਪਣੀ ਮਿਹਨਤ ਅਤੇ ਲਗਨ ਦਾ ਲੋਹਾ ਮਨਵਾਇਆ ਹੈ, ਉਸੇ ਤਨਦੇਹੀ ਅਤੇ ਸਮਰਪਣ ਨਾਲ ਉਹ ਪਾਰਟੀ ਨਾਲ ਜੁੜ ਕੇ ਭਵਿੱਖ ਵਿੱਚ ਦੇਸ਼ ਅਤੇ ਸਮਾਜ ਦੀ ਸੇਵਾ ਕਰਦੇ ਰਹਿਣਗੇ। ਜੱਸਾ ਪੱਟੀ ਨੇ ਵੀ ਇਸ ਮੌਕੇ ਮੁੱਖ ਮੰਤਰੀ ਦੀਆਂ ਨੀਤੀਆਂ 'ਤੇ ਭਰੋਸਾ ਪ੍ਰਗਟਾਉਂਦੇ ਹੋਏ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਅਹਿਦ ਲਿਆ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.