> Bolda Punjab -ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਵੱਖ-ਵੱਖ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਦਾ ਦੌਰਾ
IMG-LOGO
ਹੋਮ ਪੰਜਾਬ : ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਵੱਖ-ਵੱਖ ਸਕੂਲਾਂ ਅਤੇ...

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਵੱਖ-ਵੱਖ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਦਾ ਦੌਰਾ

.

.

Admin user - Apr 30, 2026 04:49 PM
IMG

BOLDA PUNJAB

ਜਲੰਧਰ, 30 ਅਪ੍ਰੈਲ :
ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਅੱਜ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ ਕੀਤਾ ਗਿਆ।

ਦੌਰੇ ਦੌਰਾਨ ਉਨ੍ਹਾਂ ਨੈਸ਼ਨਲ ਫੂਡ ਸਕਿਉਰਟੀ ਐਕਟ-2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ। ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ, ਕੰਦੋਲਾ ਕਲਾਂ ਵਿਖੇ ਮਿਡ-ਡੇਅ-ਮੀਲ ਦਾ ਜਾਇਜ਼ਾ ਲਿਆ ਅਤੇ ਤਸੱਲੀ ਪ੍ਰਗਟਾਈ। ਉਪਰੰਤ ਸਰਕਾਰੀ ਸਕੂਲ, ਸ਼ਾਦੀਪੁਰ ਅਤੇ ਰਾਮੇਵਾਲ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਸਾਹਮਣੇ ਆਈਆਂ ਊਣਤਾਈਆਂ ਨੂੰ ਤੁਰੰਤ ਦੂਰ ਕਰਨ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ। 

ਉਨ੍ਹਾਂ ਆਂਗਣਵਾੜੀ ਕੇਂਦਰਾਂ ਕੰਦੋਲਾ ਕਲਾਂ, ਸ਼ਾਦੀਪੁਰ ਅਤੇ ਰਾਮੇਵਾਲ ਵਿਖੇ ਲਾਭਪਾਤਰੀਆ ਨੂੰ ਦਿੱਤੀ ਜਾਣ ਵਾਲੀ ਫੀਡ ਅਤੇ ਰਿਕਾਰਡ ਦਾ ਨਿਰੀਖਣ ਵੀ ਕੀਤਾ ਅਤੇ ਪਾਈਆਂ ਗਈਆਂ ਖਾਮੀਆਂ ਨੂੰ ਦੂਰ ਕਰਨ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਵਲੋਂ ਮੌਕੇ 'ਤੇ ਮੌਜੂਦ ਲਾਭਪਾਤਰੀਆਂ ਨੂੰ ਕਮਿਸ਼ਨ ਦੇ ਹੈਲਪਲਾਈਨ ਨੰਬਰ 98767-64545 ਦੀ ਜਾਣਕਾਰੀ ਵੀ ਦਿੱਤੀ। ਉਨ੍ਹਾਂ ਦੱਸਿਆ ਕਿ ਨੈਸ਼ਨਲ ਫੂਡ ਸਕਿਉਰਟੀ ਐਕਟ 2013 ਅਧੀਨ ਚੱਲ ਰਹੀਆ ਸਕੀਮਾਂ ਸਬੰਧੀ ਸ਼ਿਕਾਇਤ ਜਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਰ (ਦਿਹਾਤੀ ਵਿਕਾਸ), ਜਲੰਧਰ ਕੋਲ ਦਰਜ ਕਰਵਾਈ ਜਾ ਸਕਦੀ ਹੈ।
-------

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.