>
ਤਾਜਾ ਖਬਰਾਂ
ਸੁਖਵਿੰਦਰ ਥਿੰਦ
ਚੰਡੀਗੜ 7 ਮਈ 2026
ਸਾਂਝਾ ਮੁਲਾਜ਼ਮ ਮੰਚ ਪੰਜਾਬ ਚੰਡੀਗੜ੍ਹ ਅਤੇ ਮੋਹਾਲੀ ਦੇ ਅਹੁਦੇਦਾਰਾਂ ਵੱਲੋਂ ਅੱਜ ਚੰਡੀਗੜ੍ਹ ਦੇ ਮਟਕਾ ਚੌਂਕ ਵਿਖੇ ਆਪਣਾ ਸ਼ਾਂਤਮਈ ਢੰਗ ਦੇ ਨਾਲ ਹੱਕੀ ਮੰਗਾਂ ਦੇ ਲਈ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਜਿਸ ਦੌਰਾਨ ਚੰਡੀਗੜ੍ਹ ਪੁਲਿਸ ਦੇ ਵੱਲੋਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਦੇ ਉੱਪਰ ਤਸ਼ਦਦ ਢਾਇਆ ਜਿਸ ਦੇ ਚਲਦੇ ਉਹਨਾਂ ਨੂੰ ਕਾਬੂ ਕਰਕੇ ਸੈਕਟਰ ਤਿੰਨ ਦੇ ਥਾਣਾ ਵਿਖੇ ਲਿਜਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਹੁਦੇਦਾਰਾਂ ਨੇ ਦੱਸਿਆ ਕਿ ਹੱਕੀ ਮੰਗਾਂ ਦੇ ਲਈ ਪ੍ਰਦਰਸ਼ਨ ਕਰਨਾ ਉਹਨਾਂ ਦਾ ਕਾਨੂੰਨਨ ਹੱਕ ਹੈ ਜਿਸ ਦੇ ਚਲਦੇ ਉਹ ਪਿਛਲੇ ਕਈ ਵਰਿਆਂ ਤੋਂ ਵੱਖ ਵੱਖ ਸਰਕਾਰਾਂ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ ਜਿਸ ਦੇ ਚਲਦੇ ਉਹਨਾਂ ਦੇ ਵੱਲੋਂ ਸਰਕਾਰ ਅੱਗੇ ਮੰਗ ਰੱਖੀ ਕੀ ਉਹਨਾਂ ਦਾ ਬਣਦਾ ਬਕਾਇਆ ਰਾਸ਼ੀ, ਪੁਰਾਣੀ ਪੈਨਸ਼ਨ ਬਹਾਲ, 16 ਪ੍ਰਤੀਸ਼ਤ ਡੀਏ, ਕੱਚੇ ਮੁਲਾਜ਼ਮ ਪੱਕੇ, ਰਿਟਾਇਰਡ ਮੁਲਾਜ਼ਮਾ ਦੀ ਬਕਾਇਆ ਰਾਸ਼ੀ ਤੋਂ ਇਲਾਵਾ ਬਣਦੇ ਹੱਕ ਜਲਦ ਤੋਂ ਜਲਦ ਦਿੱਤੇ ਜਾਣ। ਉਹਨਾਂ ਦੱਸਿਆ ਕਿ ਉਹ ਸ਼ਾਂਤ ਮਈ ਢੰਗ ਦੇ ਨਾਲ ਤਖਤੀਆਂ ਲੈਕੇ ਆਪਣਾ ਪ੍ਰਦਰਸ਼ਨ ਕਰ ਰਹੇ ਸਨ ਪਰ ਦੂਜੇ ਪਾਸੇ ਚੰਡੀਗੜ੍ਹ ਪੁਲਿਸ ਦੇ ਵੱਲੋਂ ਉਹਨਾਂ ਦੇ ਨਾਲ ਜਬਰਦਸਤੀ ਕੀਤੀ ਅਤੇ ਉਹਨਾਂ ਨੂੰ ਚੰਡੀਗੜ੍ਹ ਦੇ ਇੱਕ ਪੁਲਿਸ ਸਟੇਸ਼ਨ ਵਿਖੇ ਲਿਆਂਦਾ ਗਿਆ ਜੋ ਸਰਾਸਰ ਮੰਦਭਾਗਾ ਹੈ। ਆਗੂਆਂ ਨੇ ਕਿਹਾ ਕਿ ਅਗਰ ਜਲ ਤੋਂ ਜਲਦ ਉਹਨਾਂ ਦੀਆਂ ਹਾਕੀ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਆਉਣ ਵਾਲੀਆਂ ਚੋਣਾਂ ਦੇ ਦੌਰਾਨ ਉਹ ਵੱਖ ਵੱਖ ਹਲਕਿਆਂ ਦੇ ਵਿੱਚ ਜਾ ਕੇ ਆਪਣਾ ਪ੍ਰਦਰਸ਼ਨ ਕਰਨਗੇ ਅਤੇ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਕਾਲਾ ਚਿੱਠਾ ਲੋਕਾਂ ਦੇ ਸਾਹਮਣੇ ਰੱਖਣਗੇ ਜੋ ਸਰਕਾਰ ਲਈ ਨੁਕਸਾਨਦਾਇਕ ਸਿੱਧ ਹੋਵੇਗਾ। ਉਹਨਾਂ ਕਿਹਾ ਕੀ ਪੰਜਾਬ ਦੇ ਅੰਦਰ ਪਹਿਲੀ ਸਰਕਾਰ ਵੇਖੀ ਹੈ ਜੋ ਹਾਈ ਕੋਰਟ ਦੇ ਵੀ ਵਿਰੁੱਧ ਚੱਲ ਰਹੀ ਹ ਜੋ ਸਰਾ ਸਲ ਗਲਤ ਹੈ ਨਾਲ ਹੀ ਉਹਨਾਂ ਆਖਿਆ ਕਿ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਦੇ ਉੱਪਰ ਪੁਲਿਸ ਦਾ ਤਸ਼ੱਦਦ ਬਰਦਾਸਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ ਦੇ ਬਾਹਰ ਮੁਲਾਜ਼ਮਾਂ ਦੇ ਵੱਲੋਂ ਇਕੱਠੇ ਹੋ ਕੇ ਸਰਕਾਰ ਅਤੇ ਪੁਲਿਸ ਦਾ ਪਿੱਟ ਸਿਆਪਾ ਵੀ ਕੀਤਾ ਗਿਆ ਅਤੇ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਅਗਰ ਜਲਦ ਤੋਂ ਜਲਦ ਉਹਨਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਦੇ ਅੰਦਰ ਪੂਰਾ ਪੰਜਾਬ ਦਾ ਮੁਲਾਜ਼ਮ ਵਰਗ ਇਕੱਠਾ ਹੋ ਕੇ ਸਰਕਾਰ ਦੇ ਖਿਲਾਫ ਇੱਕ ਵੱਡੇ ਪ੍ਰਦਰਸ਼ਨ ਦਾ ਐਲਾਨ ਕਰਨਗੇ। ਇਸ ਮੌਕੇ ਪ੍ਰਧਾਨ ਕੁਲਵੰਤ ਸਿੰਘ, ਸੁਖਚੈਨ ਸਿੰਘ ਖੇੜਾ, ਮੈਡਮ ਅਲਕਾ ਆਦਿ ਤੋਂ ਇਲਾਵਾ ਹੋਰ ਅਹੁਦੇਦਾਰ ਹਜ਼ਾਰ ਹਨ।
Get all latest content delivered to your email a few times a month.